- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ਼ਕ ਵਿੱਚ ਅੰਨ੍ਹੀ ਹੋਈ ਔਰਤ ਨੇ ਆਪਣੇ ਤਿੰਨ ਮਸੂਮ ਬੱਚਿਆਂ ਨੂੰ ਕੋਈ ਜ਼ਹਿਰੀਲੀ ਚੀਜ ਖਵਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਹਾਲਾਂਕਿ, ਪਹਿਲਾਂ ਔਰਤ ਦੇ ਕਹਿਣ ਮੁਤਾਬਕ ਕਿ ਬੱਚਿਆਂ ਨੇ ਕੋਈ ਜ਼ਹਿਰੀਲੀ ਮਠਿਆਈ ਖਾਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ ਪ੍ਰੰਤੂ ਬਾਅਦ ਵਿੱਚ ਪੁਲਿਸ ਵੱਲੋ ਕੀਤੀ ਜਾਂਚ ਵਿੱਚ ਸਾਰਾ ਸੱਚ ਸਾਹਮਣੇ ਆ ਗਿਆ। ਪੁਲਿਸ ਨੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਉਸਦਾ ਪ੍ਰੇਮੀ ਹਾਲੇ ਫਰਾਰ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਰੂਰ : ਇਸ਼ਕ ਵਿੱਚ ਅੰਨ੍ਹੀ ਹੋਈ ਔਰਤ ਨੇ ਆਪਣੇ ਤਿੰਨ ਮਸੂਮ ਬੱਚਿਆਂ ਨੂੰ ਕੋਈ ਜ਼ਹਿਰੀਲੀ ਚੀਜ ਖਵਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਹਾਲਾਂਕਿ, ਪਹਿਲਾਂ ਔਰਤ ਦੇ ਕਹਿਣ ਮੁਤਾਬਕ ਕਿ ਬੱਚਿਆਂ ਨੇ ਕੋਈ ਜ਼ਹਿਰੀਲੀ ਮਠਿਆਈ ਖਾਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ ਪ੍ਰੰਤੂ ਬਾਅਦ ਵਿੱਚ ਪੁਲਿਸ ਵੱਲੋ ਕੀਤੀ ਜਾਂਚ ਵਿੱਚ ਸਾਰਾ ਸੱਚ ਸਾਹਮਣੇ ਆ ਗਿਆ। ਪੁਲਿਸ ਨੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਉਸਦਾ ਪ੍ਰੇਮੀ ਹਾਲੇ ਫਰਾਰ ਹੈ।
ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਭਵਾਨੀਗੜ੍ਹ ਇਲਾਕੇ ਵਿੱਚ ਬਖੋਪੀਰ ਰੋਡ ’ਤੇ ਤਿੰਨ ਨਾਬਾਲਗ ਸਕੇ ਭੈਣ ਭਰਾ (ਲੜਕੀ ਜਸਨੂਰ ਕੌਰ (6), ਅਰਮਾਨਦੀਪ ਸਿੰਘ (5) ਅਤੇ ਰਿਹਾਨਦੀਪ ਸਿੰਘ (ਢਾਈ ਸਾਲ) ਦੀ ਜ਼ਹਿਰੀਲੀ ਮਠਿਆਈ ਖਾਣ ਨਾਲ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਸੀ ਅਤੇ ਪੁਲਿਸ ਨੇ ਬੱਚਿਆਂ ਦੇ ਪਿਤਾ ਕੁਲਵਿੰਦਰ ਸਿੰਘ ਬਿਆਨ ’ਤੇ ਆਧਾਰ ’ਤੇ ਬੀਐੱਨਐੱਸ 194 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਸ ਤੋਂ ਬਾਅਦ ਜਦੋਂ ਥਾਣਾ ਭਵਾਨੀਗੜ੍ਹ ਦੀ ਪੁਲਿਸ ਨੇ ਖੁਫ਼ੀਆ ਤੌਰ ’ਤੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਕੁਲਵਿੰਦਰ ਸਿੰਘ ਜੋ ਇੱਕ ਟਰੱਕ ਡਰਾਈਵਰ ਹੈ ਅਤੇ ਉਸਦੀ ਪਤਨੀ ਲਵਪ੍ਰੀਤ ਕੌਰ ਦੇ ਹਰਜੀਤ ਸਿੰਘ ਵਾਸੀ ਜਲਾਲਾਬਾਦ (ਫਾਜ਼ਿਲਕਾ) ਨਾਲ ਨਾਜਾਇਜ਼ ਸੰਬੰਧ ਹਨ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਐੱਸਪੀ (ਡੀ) ਸੁਖਅਮ੍ਰਿਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਦਾ ਗਠਨ ਕੀਤਾ। ਪੁਲਿਸ ਟੀਮ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਦੋਵਾਂ ਦੇ ਪਿਆਰ ਵਿੱਚ ਰੋੜਾ ਬਣ ਰਹੇ ਤਿੰਨਾਂ ਮਸੂਮ ਬੱਚਿਆਂ ਨੂੰ ਲਵਪ੍ਰੀਤ ਕੌਰ ਨੇ ਮਠਿਆਈ ਵਿੱਚ ਜ਼ਹਿਰੀਲੀ ਚੀਜ਼ ਪਾ ਕੇ ਖੁਆ ਦਿੱਤੀ ਅਤੇ ਤਿੰਨਾਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੇ ਪਿਤਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਪ੍ਰੇਮੀ ਜੋੜੇ ਖਿਲਾਫ ਮਾਮਲਾ ਦਰਜ ਕਰਕੇ ਮੁਲਜ਼ਮ ਲਵਪ੍ਰੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਉਸਦੇ ਪ੍ਰੇਮੀ ਹਰਜੀਤ ਸਿੰਘ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ। ਐੱਸਐੱਸਪੀ ਡਾ.ਰਵਜੋਤ ਗਰੇਵਾਲ ਨੇ ਦੱਸਿਆ ਕਿ ਮਾਮਲੇ ਵਿੱਚ ਫੌਰੰਸਿਕ ਜਾਂਚ ਜਾਰੀ ਹੈ।