- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐਤਵਾਰ ਨੂੰ ਛੁੱਟੀ ਵਾਲੇ ਦਿਨ ਦੁਪਹਿਰ ਤੋਂ ਬਾਅਦ ਇੱਕ ਵਿਅਕਤੀ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਆਸ-ਪਾਸ ਮੌਜੂਦ ਲੋਕਾਂ ਨੇ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਸੰਗਰੂਰ ਵਿੱਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਵੇਖਦਿਆਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਰੂਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐਤਵਾਰ ਨੂੰ ਛੁੱਟੀ ਵਾਲੇ ਦਿਨ ਦੁਪਹਿਰ ਤੋਂ ਬਾਅਦ ਇੱਕ ਵਿਅਕਤੀ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਆਸ-ਪਾਸ ਮੌਜੂਦ ਲੋਕਾਂ ਨੇ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਸੰਗਰੂਰ ਵਿੱਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਵੇਖਦਿਆਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ।
ਜਾਣਕਾਰੀ ਅਨੁਸਾਰ ਨੇੜਲੇ ਪਿੰਡ ਨਮੋਲ ਦਾ ਰਹਿਣ ਵਾਲਾ ਜਗਸੀਰ ਸਿੰਘ ਜੱਗਾ (35) ਪੁੱਤਰ ਮਹਿੰਦਰ ਸਿੰਘ, ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੁੱਜਾ, ਜਿੱਥੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਇਸ ਦੌਰਾਨ ਲੋਕਾਂ ਵੱਲੋਂ ਪੁੱਛਣ ’ਤੇ ਉਸ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੇ ਘਰ ਦੇ ਸਾਹਮਣੇ ਕੁਝ ਵਿਅਕਤੀ ਨਸ਼ੀਲੇ ਪਦਾਰਥ ਵੇਚਦੇ ਸਨ, ਜਿਸ ਦੀ ਵੀਡੀਓ ਉਸ ਦੇ ਸੀਸੀਟੀਵੀ ਕੈਮਰੇ ਵਿੱਚ ਮੌਜੂਦ ਸੀ।
ਉਸ ਨੇ ਇਸ ਸਬੰਧੀ ਪੁਲਿਸ ਨੂੰ ਮੌਖਿਕ ਤੌਰ ’ਤੇ ਸ਼ਿਕਾਇਤ ਵੀ ਕੀਤੀ ਸੀ। ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਣ ’ਤੇ ਉਸ ਵੱਲੋਂ ਇਤਰਾਜ਼ ਜਤਾਉਣ ’ਤੇ ਨਸ਼ਾ ਤਸਕਰਾਂ ਨੇ ਉਸ ਨੂੰ ਡਰਾਇਆ-ਧਮਕਾਇਆ ਅਤੇ ਉਸਦੀ ਕੁੱਟਮਾਰ ਕਰਨ ਦੇ ਨਾਲ ਸੀਸੀਟੀਵੀ ਕੈਮਰੇ ਭੰਨ ਦਿੱਤੇ। ਪੁਲਿਸ ਵੀ ਉਸ ਦੇ ਘਰ ਪਹੁੰਚੀ ਅਤੇ ਉਸ ਦੇ ਘਰੋਂ ਡੀਵੀਆਰ ਲੈ ਗਈ, ਪਰ ਕੋਈ ਕਾਰਵਾਈ ਕਰਨ ਦੀ ਬਜਾਏ ਉਸਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਜਿਸ ਤੋਂ ਦੁਖੀ ਹੋ ਕੇ ਉਸ ਨੇ ਅੱਜ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਸਿਵਲ ਹਸਪਤਾਲ ਸੰਗਰੂਰ ਤੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਉੱਥੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਦੇ ਐਸਐਚਓ ਮਨਪ੍ਰੀਤ ਸਿੰਘ ਨੇ ਕਿਹਾ ਇਸ ਮਾਮਲੇ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਮਗਰੋਂ ਹੀ ਕੁਝ ਕਿਹਾ ਜਾ ਸਕਦਾ ਹੈ।