- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਮਹਿਲਾ ਦੇ ਜਵਾਈ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਜ਼ਬਰ ਜਨਾਹ ਕਰਨ ਵਾਲੇ ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜਬਰ ਜਨਾਹ ਅਤੇ ਅਪਰਾਧਿਕ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਹੈ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਮਹਿਲਾ ਦੇ ਜਵਾਈ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਜ਼ਬਰ ਜਨਾਹ ਕਰਨ ਵਾਲੇ ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜਬਰ ਜਨਾਹ ਅਤੇ ਅਪਰਾਧਿਕ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਹੈ। ਉਕਤ ਕਾਰਵਾਈ ਪੀੜਤ ਔਰਤ ਵੱਲੋਂ ਦਿੱਤੀ ਗਈ ਸ਼ਿਕਾਇਤ ਅਤੇ ਦਰਜ ਕਰਵਾਏ ਗਏ ਬਿਆਨਾਂ ਦੇ ਆਧਾਰ 'ਤੇ ਕੀਤੀ ਗਈ ਹੈ।
ਪੀੜਤ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਕਾਂਗਰਸ ਦਾ ਜਿਲਾ ਪ੍ਰਧਾਨ ਮੈਨੂੰ ਚੇਅਰਮੈਨੀ ਦਾ ਅਹੁਦਾ ਦਿਵਾਉਣ ਦਾ ਭਰੋਸਾ ਦਿੰਦਾ ਰਿਹਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ, 48 ਸਾਲਾ ਪੀੜਤ ਔਰਤ ਨੇ ਦੱਸਿਆ ਕਿ ਉਹ ਵੀ ਕਾਂਗਰਸ ਪਾਰਟੀ ਨਾਲ ਜੁੜੀ ਹੋਈ ਹੈ। ਇਸ ਦੌਰਾਨ, ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਗਦੇਵ ਸਿੰਘ ਜੋ ਲਹਿਰਾ ਨੇੜੇ ਗਾਗਾ ਦਾ ਰਹਿਣ ਵਾਲਾ ਹੈ, ਨੇ ਉਸ ਦੇ ਘਰ ਆਉਣਾ-ਜਾਣਾ ਸ਼ੁਰੂ ਕਰ ਦਿੱਤਾ ਅਤੇ ਉਹ ਇਕੱਠੇ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲੱਗੇ।
ਪੀੜਤਾ ਦਾ ਦੋਸ਼ ਹੈ ਕਿ ਜਿਉਂ-ਜਿਉਂ ਉਨ੍ਹਾਂ ਦੀ ਜਾਣ-ਪਛਾਣ ਵਧੀ, ਮੁਲਜ਼ਮ ਜਗਦੇਵ ਸਿੰਘ ਨੇ ਉਸ ਨੂੰ ਉਸ ਦੇ ਜਵਾਈ ਲਈ ਸਰਕਾਰੀ ਨੌਕਰੀ ਅਤੇ ਉਸ ਲਈ ਕਿਸੇ ਸੰਸਥਾ ਜਾਂ ਬੋਰਡ ਵਿੱਚ ਚੇਅਰਮੈਨੀ ਦਿਵਾਉਣ ਦਾ ਵਾਅਦਾ ਕਰਕੇ ਗੁੰਮਰਾਹ ਕੀਤਾ। ਇਸ ਬਹਾਨੇ ਅਤੇ ਲਾਲਚ ਦੇ ਕੇ ਮੁਲਜ਼ਮ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਇਲਾਵਾ, ਮੁਲਜ਼ਮ ਨੇ ਧਮਕੀ ਦਿੱਤੀ ਕਿ ਜੇਕਰ ਉਸਨੇ ਇਹ ਗੱਲ ਕਿਸੇ ਹੋਰ ਨੂੰ ਦੱਸੀ ਤਾਂ ਉਹ ਉਸਨੂੰ ਜਾਨੋਂ ਮਾਰ ਦੇਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਸ਼ਾਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਜਗਦੇਵ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 69 ਅਤੇ 351(3) ਤਹਿਤ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।