ਪੁਲਿਸ ਦੀ ਵੱਡੀ ਕਾਰਵਾਈ: ਮਾਮਲਾ ਗਰਮਾਉਂਦੇ ਹੀ ਸਰਪੰਚ 'ਤੇ ਪਰਚਾ ਦਰਜ, ਪੋਸਟਮਾਰਟਮ ਮਗਰੋਂ ਖੁੱਲ੍ਹੇਗਾ ਮੌਤ ਦਾ ਅਸਲ ਸੱਚ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡ ਤੂਰਬੰਜਾਰਾ 'ਚ ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਦੇ ਪ੍ਰੋਗਰਾਮ ਦੌਰਾਨ ਨਸ਼ੇ ਦਾ ਮੁੱਦਾ ਉਠਾਉਣ ਵਾਲੇ ਇੱਕ ਮਜ਼ਦੂਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮਜ਼ਦੂਰ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਪਿੰਡ ਦੀ ਮਹਿਲਾ ਸਰਪੰਚ, ਉਸ ਦੇ ਪਤੀ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਦਿੜ੍ਹਬਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ ਹੈ। ਇੱਥੇ ਮੋਹਨਜੀਤ ਇਨਸਾਫ਼ ਸੰਘਰਸ਼ ਕਮੇਟੀ ਦੇ ਕਾਰਕੁਨ ਵੀ ਪਹੁੰਚੇ ਹੋਏ ਹਨ। ਉਨ੍ਹਾਂ ਵੱਲੋਂ ਵਿੱਤ ਮੰਤਰੀ ਖ਼ਿਲਾਫ
Publish Date: Tue, 08 Sep 2026 11:46 AM (IST)
Updated Date: Tue, 08 Sep 2026 11:48 AM (IST)
ਜਾਗਰਣ ਸੰਵਾਦਦਾਤਾ, ਸੰਗਰੂਰ - ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡ ਤੂਰਬੰਜਾਰਾ 'ਚ ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਦੇ ਪ੍ਰੋਗਰਾਮ ਦੌਰਾਨ ਨਸ਼ੇ ਦਾ ਮੁੱਦਾ ਉਠਾਉਣ ਵਾਲੇ ਇੱਕ ਮਜ਼ਦੂਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮਜ਼ਦੂਰ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਪਿੰਡ ਦੀ ਮਹਿਲਾ ਸਰਪੰਚ, ਉਸ ਦੇ ਪਤੀ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਦਿੜ੍ਹਬਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ ਹੈ। ਇੱਥੇ ਮੋਹਨਜੀਤ ਇਨਸਾਫ਼ ਸੰਘਰਸ਼ ਕਮੇਟੀ ਦੇ ਕਾਰਕੁਨ ਵੀ ਪਹੁੰਚੇ ਹੋਏ ਹਨ। ਉਨ੍ਹਾਂ ਵੱਲੋਂ ਵਿੱਤ ਮੰਤਰੀ ਖ਼ਿਲਾਫ਼ ਵੀ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਮ੍ਰਿਤਕ ਮਜ਼ਦੂਰ ਦੇ ਭਰਾਵਾਂ ਬਿੱਕਰ ਸਿੰਘ ਅਤੇ ਜਸਵੀਰ ਸਿੰਘ, ਵਾਸੀ ਤੂਰਬੰਜਾਰਾ, ਨੇ ਦੱਸਿਆ ਕਿ ਬੀਤੇ ਦਿਨ ਪਿੰਡ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪ੍ਰੋਗਰਾਮ ਸੀ। ਇਸ ਦੌਰਾਨ ਉਨ੍ਹਾਂ ਦੇ ਭਰਾ ਗੁਲਜ਼ਾਰ ਸਿੰਘ ਨੇ ਨਸ਼ੇ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਸੀ ਕਿ ਉਸ ਦਾ ਪੁੱਤਰ ਚਿੱਟੇ ਦਾ ਨਸ਼ਾ ਕਰਦਾ ਹੈ ਅਤੇ ਘਰ ਦਾ ਸਾਰਾ ਸਾਮਾਨ ਵੇਚ ਚੁੱਕਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਪਿੰਡ 'ਚ ਖੁੱਲ੍ਹੇਆਮ ਚਿੱਟਾ ਵਿਕ ਰਿਹਾ ਹੈ, ਜਿਸ ਕਾਰਨ ਉਹ ਬਹੁਤ ਪਰੇਸ਼ਾਨ ਹਨ। ਗੁਲਜ਼ਾਰ ਸਿੰਘ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ 'ਚ ਉਹ ਪੂਰੀ ਘਟਨਾ ਦਾ ਜ਼ਿਕਰ ਕਰਦੇ ਹੋਏ ਸਵਾਲ ਉਠਾ ਰਿਹਾ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ, ਸੋਮਵਾਰ ਸਵੇਰੇ ਗੁਲਜ਼ਾਰ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਬਲਜੀਤ ਸਿੰਘ ਸਮੇਤ ਤਿੰਨ ਹੋਰ ਵਿਅਕਤੀ ਉਸ ’ਤੇ ਪੰਚਾਇਤ 'ਚ ਜਾ ਕੇ ਮੁਆਫ਼ੀ ਮੰਗਣ ਲਈ ਦਬਾਅ ਬਣਾ ਰਹੇ ਸਨ ਅਤੇ ਕਥਿਤ ਤੌਰ ’ਤੇ ਉਸ ਨੂੰ ਧਮਕਾ ਰਹੇ ਸਨ। ਇਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਸਲਫਾਸ/ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਕਾਰਨ ਦੇਰ ਰਾਤ ਡੀਐਮਸੀ ਲੁਧਿਆਣਾ 'ਚ ਮਜ਼ਦੂਰ ਦੀ ਮੌਤ ਹੋ ਗਈ।
ਥਾਣਾ ਦਿੜ੍ਹਬਾ 'ਚ ਲਖਵਿੰਦਰ ਸਿੰਘ ਉਰਫ਼ ਲੱਖਾ, ਪੁੱਤਰ ਗੁਲਜ਼ਾਰ ਸਿੰਘ (ਮ੍ਰਿਤਕ), ਦੇ ਬਿਆਨਾਂ ਦੇ ਆਧਾਰ ’ਤੇ ਹੇਠ ਲਿਖੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ: -
ਬਲਜੀਤ ਸਿੰਘ ਉਰਫ਼ ਰਾਜ — ਸਰਪੰਚ ਦਾ ਪਤੀ ਸੁਖਦੇਵ ਸਿੰਘ ਉਰਫ਼ ਸੁੱਖਾ — ਕੰਡਕਟਰ
ਵਿੱਕੀ ਸਿੰਘ — ਪੰਚ/ਪੰਚਾਇਤ ਮੈਂਬਰ