- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸਰਹੱਦ ਤੋਂ ਆ ਰਹੇ ਨਸ਼ਿਆਂ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਵੀ ਲਾਗੂ ਕੀਤਾ ਗਿਆ ਜਿਸ ਨਾਲ ਬਾਹਰੋਂ ਆਉਣ ਵਾਲੇ ਨਸ਼ੇ ਨੂੰ ਠੱਲ ਪਈ ਹੈ। ਉਹ ਅੱਜ ਦਿੜ੍ਹਬਾ ਵਿਖੇ ਵੀਡੀਸੀ ਕਮੇਟੀਆਂ ਦੇ ਮੈਂਬਰਾਂ ਨੂੰ ਆਈਡੈਂਟਟੀ ਕਾਰਡ ਵੰਡ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋ ਪੜਾਵਾਂ ਵਿੱਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਲੋਕ ਨਸ਼ੇ ਖਿਲਾਫ ਸ਼ਰੇਆਮ ਡੱਟ ਕੇ ਸਾਹਮਣੇ ਆਏ ਹਨ। ਪੰਜਾਬ ਸਰਕਾਰ ਵੱਲੋਂ ਸਰਹੱਦ ਤੋਂ ਆ ਰਹੇ ਨਸ਼ਿਆਂ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਵੀ ਲਾਗੂ ਕੀਤਾ ਗਿਆ ਜਿਸ ਨਾਲ ਬਾਹਰੋਂ ਆਉਣ ਵਾਲੇ ਨਸ਼ੇ ਨੂੰ ਠੱਲ ਪਈ ਹੈ। ਉਹ ਅੱਜ ਦਿੜ੍ਹਬਾ ਵਿਖੇ ਵੀਡੀਸੀ ਕਮੇਟੀਆਂ ਦੇ ਮੈਂਬਰਾਂ ਨੂੰ ਆਈਡੈਂਟਟੀ ਕਾਰਡ ਵੰਡ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਸਿਵਲ ਪ੍ਰਸ਼ਾਸਨ ਅਤੇ ਲੋਕਾਂ ਦੀ ਮਦਦ ਨਾਲ ਪੰਜਾਬ ਵਿੱਚ ਨਸ਼ੇ ਨੂੰ ਠੱਲ ਪਾਉਣ ਲਈ ਵੱਡੀ ਕਾਮਯਾਬੀ ਪ੍ਰਾਪਤ ਕੀਤੀ ਹੈ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਰਾਹੀਂ ਬਿਨਾਂ ਕਿਸੇ ਡਰ ਅਤੇ ਭੈ ਤੋਂ 12 ਹਜ਼ਰ ਦੇ ਕਰੀਬ ਨਸ਼ਾ ਤਸਕਰਾਂ ਦੇ ਖਿਲਾਫ ਸ਼ਿਕਾਇਤਾਂ ਆਈਆਂ। ਇਸ ਦਾ ਭਾਵ ਹੈ ਕਿ ਲੋਕ ਨਸ਼ੇ ਖਿਲਾਫ ਸ਼ਰੇਆਮ ਖੁੱਲ੍ਹ ਕੇ ਬੋਲਣ ਲੱਗ ਪਏ ਹਨ। 2500 ਦੇ ਕਰੀਬ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਗਈ। ਨਸ਼ੇ ਦੀ ਤਸਕਰੀ ਕਰਨ ਵਾਲੇ 60 ਹਜ਼ਾਰ ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 90 ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਾ ਕੇ ਉਹਨਾਂ ਨੂੰ ਆਮ ਜ਼ਿੰਦਗੀ ਜੀਉਣ ਲਈ ਰਾਹ ਪੱਧਰਾ ਕੀਤਾ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਲੀਜ ਡਿਫੈਂਸ ਕਮੇਟੀਆਂ ਨੇ ਪਿੰਡਾਂ ਦੇ ਵਿੱਚ ਸੀਸੀਟੀਵੀ ਕੈਮਰੇ ਦਾ ਕੰਮ ਕੀਤਾ। ਉਨ੍ਹਾਂ ਨੇ ਆਪਣੇ ਪਿੰਡ ਦੀ ਰਾਖੀ ਕੀਤੀ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਾਉਣ ਲਈ ਮਦਦ ਕੀਤੀ। ਨਸ਼ਾ ਕਰਨ ਵਾਲੇ ਨੌਜਵਾਨ ਜਾਂ ਵਿਅਕਤੀਆਂ ਖਿਲਾਫ ਨਫਰਤ ਭਰੀਆਂ ਨਜ਼ਰਾਂ ਨੂੰ ਛੱਡ ਕੇ ਉਹਨਾਂ ਨਾਲ ਹਮਦਰਦੀ ਭਰੀ ਨਜ਼ਰ ਨਾਲ ਪੇਸ਼ ਆਈਏ ਤਾਂ ਜੋ ਉਹ ਆਮ ਜ਼ਿੰਦਗੀ ਦੇ ਵਿੱਚ ਆ ਸਕਣ। ਉਹਨਾਂ ਇਹ ਵੀ ਕਿਹਾ ਕਿ ਨੌਜਵਾਨਾਂ ਦੀ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਵੱਡੇ ਕਦਮ ਚੁੱਕੇ ਗਏ ਹਨ। ਹਰ ਤੀਜੇ ਪਿੰਡ ਦੇ ਵਿੱਚ ਵੱਡੇ ਪੱਧਰ 'ਤੇ ਸਟੇਡੀਅਮ ਉਸਾਰੇ ਜਾ ਰਹੇ ਹਨ। ਜਿਨ੍ਹਾਂ ਵਿੱਚ ਦਿੜ੍ਹਬਾ ਦਾ ਇਨਡੋਰ ਸਟੇਡੀਅਮ ਸ਼ਾਮਲ ਹੈ ਜਿਸ ਵਿੱਚ ਇੱਕ ਸਮੇਂ 11 ਖੇਡਾਂ ਖੇਡੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਅੰਦਰ ਹਾਕੀ ਦੇ ਖਿਡਾਰੀਆਂ ਲਈ ਮੈਦਾਨ ਤਿਆਰ ਕਰਕੇ ਉਸ ਮੈਦਾਨ ਦੇ ਵਿੱਚ ਐਸੋਟੋਟਰਫ ਪਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ ਜਿਸ ਤੇ ਕਰੀਬ ਸਵਾ ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਹੋਰ ਵੀ ਕਈ ਪਿੰਡਾਂ ਦੇ ਵਿੱਚ ਕਰੋੜਾਂ ਦੀ ਲਾਗਤ ਨਾਲ ਵੱਡੇ ਸਟੇਡੀਅਮ ਬਣਾਏ ਜਾ ਰਹੇ ਹਨ ਪੰਜਾਬ ਦੇ ਅੰਦਰ 9000 ਦੇ ਕਰੀਬ ਸਟੇਡੀਅਮ ਬਣਾਉਣ ਦਾ ਪੰਜਾਬ ਸਰਕਾਰ ਵੱਲੋਂ ਟੀਚਾ ਮਿਥਿਆ ਗਿਆ ਹੈ। ਸਟੇਡੀਅਮ ਦੀ ਉਸਾਰੀ ਕਰਕੇ ਜਿੱਥੇ ਨੌਜਵਾਨ ਨਸ਼ੇ ਤੋਂ ਦੂਰ ਹੋਣਗੇ ਅਤੇ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਦੇਸ਼ ਦਾ ਨਾਂ ਵੀ ਰੋਸ਼ਨ ਕਰਨਗੇ। ਇਸ ਮੌਕੇ ਐਸਡੀਐਮ ਦਿੜ੍ਹਬਾ ਤਰਸੇਮ ਚੰਦ, ਡੀਐਸਪੀ ਦਿੜ੍ਹਬਾ ਰੁਪਿੰਦਰ ਕੌਰ ਬਾਜਵਾ, ਓਐਸਡੀ ਤਪਿੰਦਰ ਸਿੰਘ ਸੋਹੀ ਹਰਬੰਸ ਸਿੰਘ ਛਾਜਲੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰ ਪਰਸਨ ਜਸਵੀਰ ਕੌਰ ਸ਼ੇਰਗਿੱਲ, ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਚੇਅਰਮੈਨ ਬਲਾਕ ਸੰਮਤੀ ਛਾਜਲੀ ਰਣਜੀਤ ਸਿੰਘ, ਚੇਅਰ ਪਰਸਨ ਬਲਾਕ ਸੰਮਤੀ ਦਿੜਬਾ ਮਨਜੀਤ ਕੌਰ, ਵਾਇਸ ਚੇਅਰਪਰਸਨ ਪਰਮਜੀਤ ਕੌਰ ਮਾਨ, ਨਗਰ ਪੰਚਾਇਤ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਕਮਿਸ਼ਨ ਪੰਜਾਬ ਦੇ ਮੈਂਬਰ ਰਾਜੇਸ਼ ਕੁਮਾਰ ਗੋਪ ਅਤੇ ਹੋਰ ਵਰਕਰ ਹਾਜ਼ਰ ਸਨ।