- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਵਸ ਮਨਾਇਆ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਕੌਮੀ ਸੇਵਾ ਯੋਜਨਾ ਇਕਾਈ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਉੱਘੇ ਦੇਸ਼ ਭਗਤ ਸਵਰਗਵਾਸੀ ਲਾਲ ਬਹਾਦਰ ਸ਼ਾਸਤਰੀ ਜੀ ਦੀ ਜੈਯੰਤੀ ਦੇ ਮੌਕੇ ਤੇ ਵਿਚਾਰ ਚਰਚਾ ਕਰਵਾਈ ਗਈ। ਐੱਨਐੱਸਐੱਸ ਦੇ ਪ੍ਰੋਗਰਾਮ ਅਫਸਰ ਅਤੇ ਸਕੂਲ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਲੌਂਗਵਾਲ ਦੀ ਦੇਖਰੇਖ ’ਚ ਕਰਵਾਈ ਇਸ ਵਿਚਾਰ ਚਰਚਾ ਵਿੱਚ ਜਿੱਥੇ ਗਾਂਧੀ ਜੀ ਦੀਆਂ ਸਿੱਖਿਆਵਾਂ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦੇਸ਼ ਹਿੱਤ ਵਿੱਚ ਕੀਤੇ ਗਏ ਕਾਰਜਾਂ ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ ਉੱਥੇ ਹੀ ਪਰਾਲੀ ਦੇ ਸਾੜਨ ਦੇ ਨਾਲ ਹੋਣ ਵਾਲੇ ਵਾਤਾਵਰਣੀ ਦੁਰਪ੍ਰਭਾਵਾਂ ਤੇ ਵੀ ਚਰਚਾ ਕੀਤੀ ਗਈ। ਵੱਖ ਵੱਖ ਜਮਾਤਾਂ ਦੇ ਵੱਖ-ਵੱਖ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਦੀ ਸਾਂਝ ਦੌਰਾਨ ਕਿਹਾ ਕਿ ਸਾਨੂੰ ਹਮੇਸ਼ਾ ਹੀ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਹੋਏ ਹਿੰਸਾ ਅਤੇ ਸੱਚਾਈ ਦੇ ਰਸਤੇ ਤੇ ਚੱਲ ਕੇ ਚੰਗਾ ਸਮਾਜ ਸਿਰਜਣਾ ਚਾਹੀਦਾ ਹੈ। ਉਹਨਾਂ ਨਾਲ ਹੀ ਇਹ ਵੀ ਕਿਹਾ ਕਿ ਸਾਨੂੰ ਮੌਜੂਦਾ ਰਾਜਨੀਤੀ ਇੱਕ ਸਿਸਟਮ ਵਿੱਚ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਵਰਗੇ ਇਮਾਨਦਾਰ ਲੀਡਰਾਂ ਅਤੇ ਦੇਸ਼ ਭਗਤਾਂ ਤੋਂ ਵੀ ਸਬਕ ਲੈਣਾ ਚਾਹੀਦਾ ਹੈ ਜਿਨਾਂ ਨੇ ਦੇਸ਼ ਦੇ ਹਿੱਤਾਂ ਨੂੰ ਪਹਿਲ ਦਿੱਤੀ। ਇਸ ਦੌਰਾਨ ਸੁਖਵਿੰਦਰ ਕੌਰ, ਮਨਵਿੰਦਰ ਕੌਰ, ਗਗਨਜੋਤ ਕੌਰ ਨੇ ਇਹ ਵੀ ਕਿਹਾ ਕਿ ਸਾਨੂੰ ਹਮੇਸ਼ਾ ਹੀ ਅਜਿਹੇ ਸਮਰਪਿਤ ਦੇਸ਼ ਭਗਤਾਂ ਦੇ ਜੀਵਨ ਤੋਂ ਸਬਕ ਲੈਣਾ ਚਾਹੀਦਾ ਹੈ। ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਜੇਕਰ ਕਹੀਏ ਕਿ ਸੱਚਮੁੱਚ ਹੀ ਭਾਰਤ ਦਾ ਲਾਲ ਸੀ ਜਿਨਾਂ ਨੇ ਦੇਸ਼ ਨੂੰ ਹਰ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਕੋਸ਼ਿਸ਼ਾਂ ਕੀਤੀਆਂ। ਮੰਚ ਸੰਚਾਲਨ ਕਰਦਿਆਂ ਲੈਕਚਰਾਰ ਕੈਮਿਸਟਰੀ ਲਖਬੀਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਗਾਂਧੀ ਜੈਅੰਤੀ ਅਤੇ ਸ਼ਾਸਤਰੀ ਜੈਅੰਤੀ ਦੀ ਵਧਾਈ ਦਿੱਤੀ। ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਦੇਸ਼ ਭਗਤਾਂ ਦੀ ਬਦੌਲਤ ਹੀ ਅਸੀਂ ਇਸ ਆਜ਼ਾਦ ਭਾਰਤ ਵਿੱਚ ਪੂਰਨ ਤੌਰ ਤੇ ਆਜ਼ਾਦੀ ਦਾ ਆਨੰਦ ਲੈ ਰਹੇ ਹਾਂ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਸਕੂਲ ਕੈਂਪਸ ਦੀ ਸਾਫ ਸਫਾਈ ਲੈਕਚਰਾਰ ਗੁਰਦੀਪ ਸਿੰਘ ਅਤੇ ਲੈਕਚਰਾਰ ਰਜੇਸ਼ ਕੁਮਾਰ ਦੀ ਦੇਖਰੇਖ ਵਿੱਚ ਕੀਤੀ ਗਈ।
ਇਸ ਮੌਕੇ ਸਹਾਇਕ ਪ੍ਰੋਗਰਾਮ ਅਫਸਰ ਹਰਵਿੰਦਰ ਸਿੰਘ, ਰਣਜੀਤ ਸਿੰਘ, ਵੰਦਨਾ ਰਾਣੀ, ਸਵਿਤਾ ਵਸ਼ਿਸ਼ਟ, ਕਰਨੈਲ ਸਿੰਘ ਸ਼ਾਸਤਰੀ, ਕੰਚਨ ਸਿੰਗਲਾ, ਅੰਸੂ ਰਾਓ, ਸਵੇਤਾ ਅਗਰਵਾਲ, ਅੰਜਨ ਅੰਜੂ, ਸੁਖਪਾਲ ਕੌਰ , ਲੈਕਚਰਾਰ ਗੁਰਮੀਤ ਕੌਰ, ਸਮਸੇਰ ਸਿੰਘ, ਸੰਦੀਪ ਸਿੰਘ, ਸਿਮਰਨਜੀਤ ਕੌਰ, ਸੰਜੀਵ ਕੁਮਾਰ, ਮਨਜੀਤ ਸਿੰਘ ਹਾਜ਼ਰ ਸਨ।