- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਗ ਪ੍ਰੀਵਰਤਕ ਮਹਾਰਾਜਾ ਅਗਰਸੈਨ ਦੀ ਜੈਅੰਤੀ ਮਨਾਈ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਪ੍ਰਧਾਨਗੀ ਹੇਠ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਸਭਾ ਵੱਲੋਂ ਕਰਵਾਈ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ , ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ, ਸੋਨੀਆ ਅਰੋੜਾ, ਮੋਤੀਆ ਬਿਲਡਰਜ ਗਰੁੱਪ ਦੇ ਸੰਜੇ ਬਾਂਸਲ ਨੇ ਹਾਜ਼ਰੀ ਭਰੀ। ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ , ਸੰਸਥਾਵਾਂ, ਅਤੇ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਬੁਲਾਰਿਆਂ ਨੇ ਮਹਾਰਾਜਾ ਅਗਰਸੈਨ ਜੀ ਦੀ ਸੋਚ ਅਤੇ ਫਲਸਫੇ ਤੇ ਚੱਲਣ ਦੀ ਗੱਲ ਕੀਤੀ ਅਤੇ ਸਮੁੱਚੇ ਸਮਾਜ ਨੂੰ ਮਹਾਰਾਜਾ ਅਗਰਸੈਨ ਜੈਅੰਤੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਵੇਦ ਪ੍ਰਕਾਸ਼ ਹੋਡਲਾ, ਹਕੂਮਤ ਰਾਏ ਜਿੰਦਲ, ਮਨਪ੍ਰੀਤ ਬਾਂਸਲ, ਰਾਜੀਵ ਕੁਮਾਰ ਮੱਖਣ,ਰਾਜੇਸ਼ ਗਰਗ, ਸ਼ੰਕਰ ਬਾਂਸਲ, ਕ੍ਰਿਸ਼ਨ ਸੰਦੋਹਾ, ਰਾਜੀਵ ਬਿੰਦਲ ਹਾਜ਼ਰ ਸਨ।