- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਨੇ ਦਿੜਬਾ ’ਚ ਕੱਢੀ ਨਸ਼ੇ ਖਿਲਾਫ ਰੈਲੀ

ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਵਿਸ਼ੇਸ਼ ਤੌਰ ’ਤੇ ਹੋਏ ਸ਼ਾਮਲ
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ ਦੇ ਸਲੋਗਨ ਅਧੀਨ ਸ਼ੁਰੂ ਕੀਤੀ ਗਈ ਯਾਤਰਾ ਤਹਿਤ ਦਿੜ੍ਹਬਾ ਵਿਖੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਅਤੇ ਹਲਕੇ ਦੇ ਵਰਕਰਾਂ ਦੀ ਮਿਹਨਤ ਨਾਲ ਇੱਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਤੋਂ ਇਲਾਵਾ ਭਾਜਪਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ, ਦਿਆਲ ਸਿੰਘ ਸੋਢੀ, ਅਨਿਲ ਸਰੀਨ ਅਤੇ ਹੋਰ ਆਗੂ ਹਾਜ਼ਰ ਸਨ। ਮੁੱਖ ਮਹਿਮਾਨ ਕਪਿਲ ਸਿਬਲ ਨੇ ਕਿਹਾ ਪੰਜਾਬ ਅੰਦਰ ਆਮ ਆਦਮੀ ਪਾਰਟੀ ਤਿੰਨ ਮਹੀਨਿਆਂ ਦੇ ਵਿੱਚ ਨਸ਼ਾ ਖਤਮ ਕਰਨ ਦਾ ਨਾਅਰਾ ਲਾ ਕੇ ਸੱਤਾ ਉੱਤੇ ਬੈਠੀ ਸੀ। ਪਰ ਸੱਤਾ ਉੱਤੇ ਬੈਠਣ ਤੋਂ ਬਾਅਦ ਨਸ਼ੇ ਦੇ ਖਿਲਾਫ ਕੋਈ ਕੰਮ ਨਹੀਂ ਕੀਤਾ ਸਾਡੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਨਸ਼ਾ ਪੰਜਾਬ ਚੋਂ ਬੰਦ ਹੋਣ ਦੀ ਬਜਾਏ ਦੁੱਗਣਾ ਫੈਲ ਗਿਆ ਹੈ। ਪੰਜਾਬ ਅੰਦਰ ਇਸ ਸਮੇਂ ਨਸ਼ੇ ਦੀ ਘਰ ਘਰ ਸਪਲਾਈ ਹੋਣ ਦੀਆਂ ਵੀ ਖਬਰਾਂ ਆ ਰਹੀਆਂ ਹਨ। ਇੱਥੇ ਹੀ ਬਸ ਨਹੀਂ ਜੇਕਰ ਕੋਈ ਨਸ਼ੇ ਦੇ ਖਿਲਾਫ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਜਾਂ ਤਾਂ ਜਬਰੀ ਦਬਾ ਦਿੱਤਾ ਜਾਂਦਾ ਹੈ ਜਾਂ ਫਿਰ ਤੂਰਬੰਜਾਰੇ ਦੇ ਗੁਲਜ਼ਾਰ ਦੀ ਤਰ੍ਹਾਂ ਖੁਦਕੁਸ਼ੀ ਕਰਨ ਲਈ ਮਜਬੂਰ ਹੁੰਦਾ।
ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਇੱਕ ਸੁਨੇਹਾ ਲੈ ਕੇ ਆਏ ਹਨ ਕਿ ਪੰਜਾਬ ਅੰਦਰ ਡਬਲ ਇੰਜਨ ਦੀ ਸਰਕਾਰ ਬਣਾਈ ਜਾਵੇ ਅਤੇ ਕੁਝ ਹੀ ਮਹੀਨਿਆਂ ਵਿੱਚ ਨਸ਼ੇ ਨੂੰ ਜੜੋਂ ਪੁੱਟ ਕੇ ਦੇਸ਼ ਤੋਂ ਬਾਹਰ ਕੱਢਿਆ ਜਾਵੇਗਾ। ਭਾਜਪਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਨਸ਼ੇ ਦਾ ਦਰਿਆ ਵਗ ਰਿਹਾ ਹੈ ਜਿਹੜਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੇ ਇੱਕ ਬਹੁਤ ਵੱਡਾ ਪ੍ਰਸ਼ਨਚਿੰਨ੍ਹ ਹੈ। ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਜ਼ਿਲਾ ਪ੍ਰਧਾਨ ਦਮਨ ਥਿੰਦ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਸਿਰਫ ਤਿੰਨ ਮਹੀਨਿਆਂ ਦੀ ਪ੍ਰਾਹੁਣੀ ਹੈ ਉਸ ਤੋਂ ਬਾਅਦ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣੇਗੀ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕੁਲਭੂਸ਼ਨ ਗੋਇਲ, ਪਰਮਜੀਤ ਕੁਮਾਰ ਮੱਟੂ, ਸਤਵੀਰ ਸਿੰਘ ਜੇਜੀ, ਰਣਧੀਰ ਸਿੰਘ ਕਲੇਰ, ਜਗਪਾਲ ਮਿੱਤਲ, ਰੁਪਿੰਦਰਪਾਲ ਸਿੰਘ ਰੋਗਲਾ, ਜੋਰਾ ਸਿੰਘ ਬਾਵਾ ਹਾਜ਼ਰ ਸਨ।