ਭਾਜਪਾ ਨੇ ਦਿੜ੍ਹਬਾ ’ਚ ਕੱਢੀ ਨਸ਼ੇ ਖ਼ਿਲਾਫ਼ ਰੈਲੀ, ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਹੋਏ ਸ਼ਾਮਲ; 'ਆਪ' ਸਰਕਾਰ 'ਤੇ ਸਾਧੇ ਨਿਸ਼ਾਨੇ
ਇਸ ਤੋਂ ਇਲਾਵਾ ਭਾਜਪਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ, ਦਿਆਲ ਸਿੰਘ ਸੋਢੀ, ਅਨਿਲ ਸਰੀਨ ਅਤੇ ਹੋਰ ਆਗੂ ਹਾਜ਼ਰ ਸਨ। ਦਿੜ੍ਹਬਾ ਦੇ ਗੀਤਾ ਭਵਨ ਵਿਖੇ ਰੱਖੀ ਗਈ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਕਪਿਲ ਸਿੱਬਲ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਤਿੰਨ ਮਹੀਨਿਆਂ ਦੇ ਵਿੱਚ ਨਸ਼ਾ ਖਤਮ ਕਰਨ ਦਾ ਨਾਅਰਾ ਲਾ ਕੇ ਸਤਾ ’ਚ ਆਈ ਸੀ ਪਰ ਸਤਾ ’ਤੇ ਬੈਠਣ ਤੋਂ ਬਾਅਦ ਨਸ਼ੇ ਦੇ ਖ਼ਿਲਾਫ਼ ਕੋਈ ਕੰਮ ਨਹੀਂ ਕੀਤਾ, ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਨਸ਼ਾ ਪੰਜਾਬ ’ਚੋਂ ਬੰਦ ਹੋਣ ਦੀ ਬਜਾਏ ਦੁਗਣਾ ਫੈਲ ਗਿਆ ਹੈ।
Publish Date: Sat, 26 Sep 2026 03:41 PM (IST)
Updated Date: Sat, 26 Sep 2026 03:48 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ। ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ ਦੇ ਸਲੋਗਨ ਅਧੀਨ ਸ਼ੁਰੂ ਕੀਤੀ ਗਈ ਯਾਤਰਾ ਤਹਿਤ ਦਿੜ੍ਹਬਾ ਵਿਖੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਅਤੇ ਹਲਕੇ ਦੇ ਵਰਕਰਾਂ ਦੀ ਮਿਹਨਤ ਨਾਲ ਇੱਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਇਸ ਤੋਂ ਇਲਾਵਾ ਭਾਜਪਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ, ਦਿਆਲ ਸਿੰਘ ਸੋਢੀ, ਅਨਿਲ ਸਰੀਨ ਅਤੇ ਹੋਰ ਆਗੂ ਹਾਜ਼ਰ ਸਨ। ਦਿੜ੍ਹਬਾ ਦੇ ਗੀਤਾ ਭਵਨ ਵਿਖੇ ਰੱਖੀ ਗਈ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਕਪਿਲ ਮਿਸ਼ਰਾ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਤਿੰਨ ਮਹੀਨਿਆਂ ਦੇ ਵਿੱਚ ਨਸ਼ਾ ਖਤਮ ਕਰਨ ਦਾ ਲਾਅਰਾ ਲਾ ਕੇ ਸੱਤਾ ’ਚ ਆਈ ਸੀ ਪਰ ਸੱਤਾ ’ਤੇ ਬੈਠਣ ਤੋਂ ਬਾਅਦ ਨਸ਼ੇ ਦੇ ਖ਼ਿਲਾਫ਼ ਕੋਈ ਕੰਮ ਨਹੀਂ ਕੀਤਾ, ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਨਸ਼ਾ ਪੰਜਾਬ ’ਚੋਂ ਬੰਦ ਹੋਣ ਦੀ ਬਜਾਏ ਦੁਗਣਾ ਫੈਲ ਗਿਆ ਹੈ।
ਪੰਜਾਬ ਅੰਦਰ ਇਸ ਸਮੇਂ ਨਸ਼ੇ ਦੀ ਘਰ-ਘਰ ਸਪਲਾਈ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਇੱਥੇ ਹੀ ਬਸ ਨਹੀਂ ਜੇਕਰ ਕੋਈ ਨਸ਼ੇ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਜਾਂ ਤਾਂ ਜਬਰੀ ਦਬਾ ਦਿੱਤਾ ਜਾਂਦਾ ਹੈ ਜਾਂ ਫਿਰ ਤੂਰਬੰਜਾਰੇ ਦੇ ਗੁਲਜ਼ਾਰ ਦੀ ਤਰ੍ਹਾਂ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।
ਜ਼ਿਲ੍ਹਾ ਸੰਗਰੂਰ ਪੰਜਾਬ ਦੀ ਰਾਜਧਾਨੀ ਦੇ ਤੌਰ ’ਤੇ ਮੰਨਿਆ ਜਾ ਰਿਹਾ ਹੈ। ਇਸ ਜ਼ਿਲ੍ਹੇ ਦੇ ਅੰਦਰ ਸਭ ਤੋਂ ਵੱਧ ਮੰਤਰੀ ਹਨ ਪਰ ਨਸ਼ੇ ਦੀਆਂ ਵਾਰਦਾਤਾਂ ਸਭ ਤੋਂ ਵੱਧ ਹੋ ਰਹੀਆਂ ਹਨ ਜਿਹੜੀ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਇੱਕ ਸੁਨੇਹਾ ਲੈ ਕੇ ਆਏ ਹਨ ਕਿ ਪੰਜਾਬ ਅੰਦਰ ਡਬਲ ਇੰਜਨ ਦੀ ਸਰਕਾਰ ਬਣਾਈ ਜਾਵੇ ਅਤੇ ਕੁਝ ਹੀ ਮਹੀਨਿਆਂ ’ਚ ਨਸ਼ੇ ਨੂੰ ਜੜੋਂ ਪੁੱਟ ਕੇ ਦੇਸ਼ ’ਚੋਂ ਕੱਢਿਆ ਜਾਵੇਗਾ।
ਭਾਜਪਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਨਸ਼ੇ ਦਾ ਦਰਿਆ ਵਗ ਰਿਹਾ ਹੈ ਜਿਹੜਾ ਕਿ ਸਰਕਾਰ ਦੀ ਕਾਰਗੁਜ਼ਾਰੀ ’ਤੇ ਇੱਕ ਬਹੁਤ ਵੱਡਾ ਪ੍ਰਸ਼ਨਚਿੰਨ ਹੈ। ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਸਿਰਫ਼ ਤਿੰਨ ਮਹੀਨਿਆਂ ਦੀ ਮਹਿਮਾਨ ਹੈ, ਉਸ ਤੋਂ ਬਾਅਦ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣੇਗੀ।
ਪੰਜਾਬ ਦਾ ਜੋ ਨੌਜਵਾਨ ਇਸ ਸਮੇਂ ਹਤਾਸ਼ ਅਤੇ ਪਰੇਸ਼ਾਨ ਨਜ਼ਰ ਆ ਰਿਹਾ ਹੈ। ਇਸ ਦਾ ਹੱਲ ਸਿਰਫ਼ ਬੀਜੇਪੀ ਸਰਕਾਰ ਬਣਨ ਤੋਂ ਬਾਅਦ ਹੀ ਹੋਵੇਗਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕੁਲਭੂਸ਼ਨ ਗੋਇਲ, ਪਰਮਜੀਤ ਕੁਮਾਰ ਮੱਟੂ, ਸਤਵੀਰ ਸਿੰਘ ਜੇਜੀ, ਰਣਧੀਰ ਸਿੰਘ ਕਲੇਰ, ਜਗਪਾਲ ਮਿੱਤਲ, ਰੁਪਿੰਦਰਪਾਲ ਸਿੰਘ ਰੋਗਲਾ, ਜੋਰਾ ਸਿੰਘ ਬਾਵਾ ਅਤੇ ਹੋਰ ਵਰਕਰ ਹਾਜ਼ਰ ਸਨ।