- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਆਗੂ ਦਾਮਨ ਬਾਜਵਾ ਦੇਰ ਰਾਤ ਪੁੱਜੇ ਪਿੰਡ ਤੋਲਾਵਾਲ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜ਼ਿਲ੍ਹਾ ਪ੍ਰਧਾਨ ਆਗੂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਬੁੱਧਵਾਰ ਦੇਰ ਰਾਤ ਕਰੀਬ 9 ਵਜੇ ਪਿੰਡ ਤੋਲਾਵਾਲ ਦਾ ਦੌਰਾ ਕੀਤਾ । ਇਸ ਦੌਰਾਨ ਉਨ੍ਹਾਂ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਤਿੱਖੇ ਸਵਾਲ ਪੁੱਛਣ ਵਾਲੇ ਸਥਾਨਕ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਡੱਟ ਕੇ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਗੱਲਬਾਤ ਦੌਰਾਨ ਭਾਜਪਾ ਆਗੂ ਦਾਮਨ ਬਾਜਵਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਜਾਂ ਤੰਗ-ਪਰੇਸ਼ਾਨ ਕਰਨ ਦੀ ਸੂਰਤ ਵਿੱਚ ਨੌਜਵਾਨਾਂ ਨੂੰ ਹੌਸਲਾ ਰੱਖਣ ਲਈ ਕਿਹਾ। ਦਾਮਨ ਬਾਜਵਾ ਨੇ ਭਰੋਸਾ ਦਿਵਾਇਆ ਕਿ ਜੇਕਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਤੰਗ ਕੀਤਾ ਗਿਆ, ਤਾਂ ਉਹ ਫ਼ੋਨ ਦੀ ਇੱਕੋ ਘੰਟੀ 'ਤੇ ਬਿਨਾਂ ਕਿਸੇ ਦੇਰੀ ਦੇ ਮੌਕੇ 'ਤੇ ਪਹੁੰਚਣਗੇ। ਉਨ੍ਹਾਂ ਆਖਿਆ ਕਿ ਮੰਤਰੀ ਨੂੰ ਸਵਾਲ ਪੁੱਛਣ ਵਾਲੇ ਗੁਰਪ੍ਰੀਤ ਸਿੰਘ ਗੋਲਡੀ ਅਤੇ ਜਗਤਾਰ ਸਿੰਘ ਸਮੇਤ ਹੋਰ ਨੌਜਵਾਨ ਪਿੰਡ ਅੰਦਰ ਵਿਕ ਰਹੇ ਚਿੱਟੇ ਨੂੰ ਲੈਕੇ ਬੇਹੱਦ ਗੰਭੀਰ ਹਨ। ਇਸੇ ਨੂੰ ਲੈਕੇ ਉਨ੍ਹਾਂ ਨੇ ਮੰਤਰੀ ਅਮਨ ਅਰੋੜਾ ਨੂੰ ਸਵਾਲ ਕੀਤੇ ਸਨ , ਪਰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਮਸਕਰੇ ਢੰਗ ਨਾਲ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਦੇ ਮਾਮਲੇ ਨੂੰ ਸਰਕਾਰ ਨੂੰ ਖੁਦ ਗੰਭੀਰਤਾ ਨਾਲ ਸੁਣੇ ਨਹੀਂ ਤਾਂ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨਹੀਂ ਬਚ ਸਕਦੇ।