ਸਤੀਸ਼ ਪੂਨੀਆ ਦੀ ਨਿਯੁਕਤੀ ’ਤੇ ਭਾਜਪਾ ਆਗੂਆਂ ਨੇ ਪ੍ਰਗਟਾਈ ਖੁਸ਼ੀ
ਸਤੀਸ਼ ਪੂਨੀਆ ਦੀ ਨਿਯੁਕਤੀ 'ਤੇ ਭਾਜਪਾ ਆਗੂਆਂ ਨੇ ਪ੍ਰਗਟਾਈ ਖੁਸ਼ੀ
Publish Date: Thu, 20 Aug 2026 04:28 PM (IST)
Updated Date: Fri, 21 Aug 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਸੀਨੀਅਰ ਨੇਤਾ ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਨਵਾਂ ਇੰਚਾਰਜ ਨਿਯੁਕਤ ਕੀਤੇ ਜਾਣ ਦੇ ਫੈਸਲੇ ਦਾ ਸੰਗਰੂਰ ਦੇ ਸੀਨੀਅਰ ਭਾਜਪਾ ਆਗੂਆਂ ਨੇ ਜ਼ੋਰਦਾਰ ਸਵਾਗਤ ਕੀਤਾ ਹੈ। ਸੰਗਰੂਰ ਤੋਂ ਬੀਜੇਪੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਪੂਨੀਆ ਅਤੇ ਪਵਨ ਗਰਗ ਨੇ ਹਾਈਕਮਾਂਡ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਆਖਿਆ ਕਿ ਸਤੀਸ਼ ਪੂਨੀਆ ਇੱਕ ਤਜਰਬੇਕਾਰ, ਸੰਗਠਨਾਤਮਕ ਪਕੜ ਵਾਲੇ ਅਤੇ ਮਿਹਨਤੀ ਨੇਤਾ ਹਨ। ਉਹਨਾਂ ਦੇ ਵਿਸ਼ਾਲ ਰਾਜਨੀਤਿਕ ਤਜਰਬੇ ਦਾ ਫਾਇਦਾ ਪੰਜਾਬ ਵਿੱਚ ਪਾਰਟੀ ਨੂੰ ਵੱਡੇ ਪੱਧਰ ’ਤੇ ਮਿਲੇਗਾ। ਆਗੂਆਂ ਦਾ ਮੰਨਣਾ ਹੈ ਕਿ ਪੂਨੀਆ ਦੀ ਨਿਯੁਕਤੀ ਨਾਲ ਪੰਜਾਬ ਦੇ ਕੋਨੇ-ਕੋਨੇ ਵਿੱਚ ਭਾਜਪਾ ਕੇਡਰ ਵਿੱਚ ਇੱਕ ਨਵੀਂ ਊਰਜਾ ਦਾ ਸੰਚਾਰ ਹੋਵੇਗਾ ਅਤੇ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਵੀ ਮਜ਼ਬੂਤ ਹੋ ਕੇ ਉੱਭਰੇਗੀ। ਅਮਨਦੀਪ ਸਿੰਘ ਪੂਨੀਆ ਅਤੇ ਪਵਨ ਗਰਗ ਨੇ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਇੰਚਾਰਜ ਦੀ ਯੋਗ ਅਗਵਾਈ ਹੇਠ ਭਾਜਪਾ ਪੰਜਾਬ ਵਿੱਚ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਚੁੱਕੇਗੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਕੇ ਸੂਬੇ ਵਿੱਚ ਭਾਜਪਾ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।