- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਆਗੂਆਂ ਨੇ ਐਮਪੀ ਮੀਤ ਹੇਅਰ ਦੀ ਕੋਠੀ ਅੱਗੇ ਦਿੱਤਾ ਧਰਨਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਅੰਦਰ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੀ ਕਾਨੂੰਨੀ ਵਿਵਸਥਾ ’ਤੇ ਭਾਜਪਾ ਦਫ਼ਤਰ ਦੇ ਅੱਗੇ ਹੋਏ ਹੈਂਡਗ੍ਰੇਨੇਟ ਨਾਲ ਹਮਲੇ ਦੇ ਵਿਰੋਧੀ ’ਚ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸੰਟੀ ਦੀ ਅਗਵਾਈ ਹੇਠ ਸਮੂਹ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਸਥਾਨਕ ਐੱਮਪੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਆਪ ਸਰਕਾਰ ਅੰਦਰ ਅਮਨ ਕਾਨੂੰਨ ਦੀ ਸਥਿੱਤੀ ਦਾ ਬਹੁਤ ਜ਼ਿਆਦਾ ਮੰਦੜਾ ਹਾਲ ਹੋ ਚੁੱਕਿਆ ਹੈ। ਸੂਬੇ ਅੰਦਰ ਲੁੱਟਾਂ-ਖ਼ੋਹਾਂ, ਚੋਰੀਆਂ, ਕਤਲ ਅਜਿਹੀਆਂ ਘਟਨਾਵਾਂ ਨਿੱਤ ਦਿਨ ਵਾਪਰ ਰਹੀਆਂ ਹਨ। ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ’ਚ ਲਗਾਤਾਰ ਫ਼ਸਦੀ ਜਾ ਰਹੀ ਹੈ। ਇਹ ਸਰਕਾਰ ਨੇ ਸੱਤਾ ਦੇ ਚਾਲਕ ’ਚ ਲੋਕਾਂ ਨੂੰ ਝੂਠੇ ਵਾਅਦਿਆਂ ’ਚ ਫ਼ਸਾ ਕੇ ਪੰਜਾਬ ਨੂੰ ਕੰਗਾਲੀ ਦੇ ਰਾਹਤ ’ਤੇ ਲਿਆਂਦਾ ਹੈ। ਉਨ੍ਹਾਂ ਪੰਜਾਬ ਤੇ ਚੰਡੀਗੜ੍ਹ ਅੰਦਰ ਹੋਏ ਭਾਜਪਾ ਦਫ਼ਤਰ ਅੱਗੇ ਹੈਂਡਗ੍ਰੇਡ ਨਾਲ ਹਮਲਿਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਤੋਂ ਸਾਫ਼ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿੱਤੀ ਦੇ ਕੀ ਹਾਲਾਤ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਨੂੰ ਲਿਆਉਣਾ ਜਰੂਰੀ ਹੈ। ਇਸ ਮੌਕੇ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰਾਂ ਵਲੋਂ ਆਪ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਆਗੂ ਗੁਰਦਰਸਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿੱਤੀ ਦਿਨ ਪ੍ਰਤੀ ਮਾੜੀ ਹੁੰਦੀ ਜਾ ਰਹੀ ਹੈ। ਸੱਤਾ ’ਚ ਆਉਣ ਸਮੇਂ ਪੰਜਾਬ ਸਰਕਾਰ ਵਲੋ. ਸੂਬੇ ਦੇ ਲੋਕਾਂ ਨੂੰ ਵਿਕਾਸ ਦੇ ਝੂਠੇ ਵਾਅਦੇ ਕੀਤੇ ਸਨ ਪਰ ਹੁਣ ਪੰਜਾਬ ਅੰਦਰ ਵਿਕਾਸ ਨਾਮ ਦੀ ਕੋਈ ਚੀਜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲਗਾਤਾਰ ਲੁੱਟਾਂ ਖ਼ੋਹਾਂ ਤੇ ਕਤਲ ਅਜਿਹੀਆਂ ਘਟਨਾਵਾਂ ’ਚ ਵਾਧਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦਫ਼ਤਰਾਂ ਅੰਮ੍ਰਿਤਸਰ, ਚੰਡੀਗੜ੍ਹ ਤੇ ਮੋਹਾਲੀ ਆਦਿ ਥਾਵਾਂ ’ਤੇ ਹਮਲੇ ਹੋਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿੱਤੀ ਦੇ ਕੀ ਹਾਲਾਤ ਹਨ। ਨਗਰ ਨਿਗਮ ਬਰਨਾਲਾ ’ਚ ਵੀ ਕੋਈ ਜ਼ਿਆਦਾ ਪੈਸਾ ਨਹੀਂ ਆਇਆ ਜਿਸ ਨਾਲ ਸਹਿਰ ਅੰਦਰ ਵਿਕਾਸ ਹੋ ਸਕੇ। ਪੰਜਾਬ ਅੰਦਰ ਚਾਰ ਸਾਲਾਂ ਦੇ ਅੰਦਰ ਇਸ ਸਰਕਾਰ ਨੇ ਕੋਈ ਕੰਮ ਨਹੀ. ਕੀਤਾ ਸਗੋਂ ਪੰਜਾਬ ਅੰਦਰ ਹਾਲਤ ਬਹੁਤ ਜਿਆਦਾ ਮਾੜੇ ਹੋਏ। ਇਸ ਮੌਕੇ ਜਸਵੀਰ ਸਿੰਘ ਗੱਖੀ, ਧਰਮ ਸਿੰਘ ਧੌਜੀ, ਗੁਰਜਿੰਦਰ ਸਿੰਘ ਸਿੱਧੂ, ਨਰਿੰਦਰ ਗਰਗ ਨੀਟਾ, ਐਡਵੋਕੇਟ ਚੰਦਰ ਬਾਂਸਲ, ਰਾਜਿੰਦਰ ਉੱਪਲ, ਰਾਣੀ ਠੀਕਰੀਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।