ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਪੰਜਾਬ ’ਚ ਸਥਾਪਿਤ ਕਰੇਗੀ ਨਵਾਂ ਕੀਰਤੀਮਾਨ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਪੰਜਾਬ ’ਚ ਸਥਾਪਿਤ ਕਰੇਗੀ ਨਵਾਂ ਕੀਰਤੀਮਾਨ
Publish Date: Thu, 29 Jan 2026 04:28 PM (IST)
Updated Date: Fri, 30 Jan 2026 04:04 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਗਠਨਾਤਮਕ ਇਤਿਹਾਸ ’ਚ ਇੱਕ ਨਵਾਂ ਅਧਿਆਇ ਜੁੜ ਗਿਆ ਹੈ। ਸੀਨੀਅਰ ਆਗੂ ਨਿਤਿਨ ਨਵੀਨ ਨੇ ਭਾਜਪਾ ਦੇ 12ਵੇਂ ਰਾਸ਼ਟਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਕੇ ਦੇਸ਼ ਭਰ ’ਚ ਇਤਿਹਾਸ ਰਚਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਨੂੰ ਉਨ੍ਹਾਂ ਦੀ ਹੈਸੀਅਤ ’ਚ ਨਵੀਂ ਲੀਡਰਸ਼ਿਪ ਮਿਲੀ ਹੈ। ਨਿਤਿਨ ਨਵੀਨ ਦੀ ਰਾਸ਼ਟਰੀ ਪ੍ਰਧਾਨ ਵਜੋਂ ਨਿਯੁਕਤੀ ਦਾ ਪੰਜਾਬ ਦੀ ਰਾਜਨੀਤੀ ਤੇ ਸਿੱਧਾ ਪ੍ਰਭਾਵ ਪਵੇਗਾ। ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਨਵੀਂ ਊਰਜਾ ਤੇ ਤਾਕਤ ਨਾਲ ਪ੍ਰਵੇਸ਼ ਕਰੇਗੀ ਤੇ ਜਿੱਤਣ ਲਈ ਤਿਆਰ ਹੋਵੇਗੀ। ਅੱਜ ਦੇਸ਼ ਭਰ ’ਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਇੱਕ ਊਰਜਾਵਾਨ ਲੀਡਰਸ਼ਿਪ ਪਾਰਟੀ ਨੂੰ ਇੱਕ ਹੋਰ ਸ਼ਕਤੀਸ਼ਾਲੀ ਦਿਸ਼ਾ ਪ੍ਰਦਾਨ ਕਰੇਗੀ। ਰਾਸ਼ਟਰੀ ਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਨਾਲ, ਭਾਜਪਾ ਸੰਗਠਨ ਹੋਰ ਵੀ ਮਜ਼ਬੂਤ ਹੋਵੇਗਾ। ਉਹ ਦਿਨ ਦੂਰ ਨਹੀਂ ਜਦੋਂ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ’ਚ ਇਤਿਹਾਸਕ ਜਿੱਤ ਦਰਜ ਕਰਕੇ ਸੂਬੇ ’ਚ ਇੱਕ ਨਵਾਂ ਇਤਿਹਾਸ ਰਚੇਗੀ। -ਦਰਸ਼ਨ ਸਿੰਘ ਨੈਣੇਵਾਲ, ਪੰਜਾਬ ਪ੍ਰਧਾਨ ਕਿਸਾਨ ਵਿੰਗ ਭਾਜਪਾ ਨਿਤਿਨ ਨਵੀਨ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਰਾਸ਼ਟਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਸਨਮਾਨਜਨਕ ਭਾਸ਼ਣ ਦੇਸ਼ ਭਰ ਦੇ ਭਾਜਪਾ ਵਰਕਰਾਂ ਲਈ ਮਾਣ ਵਾਲੀ ਗੱਲ ਹੈ। ਭਾਜਪਾ ਦੇ ਪੰਜਾਬ ’ਚ ਆਉਣ ਨਾਲ ਪੰਜਾਬ ’ਚ ਨਵੀ ਉਰਜਾ ਸਥਾਪਿਤ ਹੋਵੇਗੀ। -ਰਾਜਿੰਦਰ ਉੱਪਲ, ਸੀਨੀਅਰ ਭਾਜਪਾ ਆਗੂ ਰਾਸ਼ਟਰੀ ਸੰਗਠਨਾਤਮਕ ਚੋਣ ਪ੍ਰਕਿਰਿਆ ਤੋਂ ਬਾਅਦ ਨਿਤਿਨ ਨਵੀਨ ਨੂੰ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਲੀਡਰਸ਼ਿਪ ’ਚ ਇਸ ਤਬਦੀਲੀ ਨੇ ਵਿਰੋਧੀ ਪਾਰਟੀਆਂ ਨੂੰ ਹੈਰਾਨ ਕਰ ਦਿੱਤਾ ਹੈ ਤੇ ਉਨ੍ਹਾਂ ਦੀਆਂ ਰਾਜਨੀਤਿਕ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਵਿਰੋਧੀ ਭਾਜਪਾ ਅੱਗੇ ਟਿਕ ਨਹੀਂ ਸਕਣਗੇ। ਪੰਜਾਬ ’ਚ ਭਾਜਪਾ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ। -ਗੁਰਦਰਸ਼ਨ ਸਿੰਘ ਬਰਾੜ, ਸੀਨੀਅਰ ਭਾਜਪਾ ਆਗੂ ਸਾਬਕਾ ਸਰਪੰਚ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ। ਪਹਿਲਾਂ, ਲੋਕ ਸ੍ਰੋਮਣੀ ਅਕਾਲੀ ਦਲ ਤੇ ਕਾਂਗਰਸ ਸਰਕਾਰਾਂ ਤੋਂ ਵੀ ਨਿਰਾਸ਼ ਹੋ ਚੁੱਕੇ ਹਨ। ਹੁਣ, ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ ਤੇ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖਦੇ ਹਨ। ਨਿਤਿਨ ਨਵੀਨ ਦੀ ਅਗਵਾਈ ’ਚ, ਭਾਜਪਾ ਪੰਜਾਬ ’ਚ ਹੋਰ ਵੀ ਮਜ਼ਬੂਤ ਹੋ ਕੇ ਉਭਰੇਗੀ। -ਗੁਰਜਿੰਦਰ ਸਿੰਘ ਸਿੱਧੂ, ਸੀਨੀਅਰ ਭਾਜਪਾ ਆਗੂ