ਸ਼ੰਭੂ ਗੋਇਲ, ਲਹਿਰਾਗਾਗਾ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਭਾਜਪਾ ਆਗੂਆਂ ਵੱਲੋਂ ਕੇਕ ਕੱਟ ਕੇ ਮਨਾਉਣ ਉਪਰੰਤ ਵਿਨੋਦ ਸਿੰਗਲਾ ਸੁਬਾ ਕਾਰਜਕਾਰਨੀ ਮੈਂਬਰ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਤੇ ਜ਼ਿਲ੍ਹਾ ਭਾਜਪਾ ਆਗੂ ਕੇਵਲ ਕਿ੍ਸ਼ਨ ਸਿੰਗਲਾ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ ਹਰ ਵਰਗ ਦੇ ਲੋਕਾਂ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। ਭਾਜਪਾ ਨੂੰ ਪੰਜਾਬ ਵਿਚ ਮਜ਼ਬੂਤ ਕਰਨ ਲਈ ਪੰਜਾਬ ਭਾਜਪਾ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।

ਇਸ ਮੌਕੇ ਬਲਵਿੰਦਰ ਸਿੰਘ ਭੱਟੀ ਆਰਡੀਐੱਫ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਸ਼ੈਟੀ ਸਿੰਘ, ਬਲਰਾਜ ਸਿੰਘ, ਜਗਤਾਰ ਸਿੰਘ ਵੀ ਅੱਜ ਭਾਜਪਾ 'ਚ ਸ਼ਾਮਲ ਹੋਏ, ਜਿਨ੍ਹਾਂ ਨੂੰ ਭਾਜਪਾ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਗੁਰਸੇਵਕ ਸਿੰਘ ਕਮਾਲਪੁਰ, ਅਸ਼ਵਨੀ ਸਿਗਲਾ, ਮੁਕੇਸ਼ ਕੁਮਾਰ, ਜੈ ਨਰਾਇਣ, ਕਿ੍ਸ਼ਨ ਸਿੰਘ ਗੁੱਜਰਾਂ, ਸੰਦੀਪ ਕੁਮਾਰ, ਸੰਜੀਵ ਕੁਮਾਰ ਅਤੇ ਭਾਰਤ ਕੁਮਾਰ ਵੀ ਹਾਜ਼ਰ ਸਨ।