ਭਾਜਪਾ ਵਰਕਰਾਂ ਵਲੋਂ ਧਰਨਾ ਅੱਜ
ਭਾਜਪਾ ਵਰਕਰਾਂ ਵਲੋਂ ਧਰਨਾ ਅੱਜ
Publish Date: Thu, 26 Mar 2026 06:51 PM (IST)
Updated Date: Fri, 27 Mar 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਡੀਐਮ ਡਾ. ਗਗਨਦੀਪ ਰੰਧਾਵਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ 10:00 ਵਜੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਭਾਜਪਾ ਆਗੂ ਰਜਿੰਦਰ ਉੱਪਲ, ਕਪਿਲ ਕਾਂਸਲ, ਮੋਹਿਤ ਗੋਇਲ ਮਨੀ ਆਦਿ ਨੇ ਦੋਸ਼ ਲਗਾਇਆ ਹੈ ਕਿ ਇਸ ਮਾਮਲੇ ’ਚ ਸੀਬੀਆਈ ਜਾਂਚ ਰਾਹੀਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ’ਚ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ, ਜਿਸ ਖ਼ਿਲਾਫ਼ ਇਹ ਧਰਨਾ ਦਿੱਤਾ ਜਾ ਰਿਹਾ ਹੈ। ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਰਮਨ ਜਵੰਧਾ ਤੇ ਸੀਨੀਅਰ ਭਾਜਪਾ ਆਗੂ ਰਜਿੰਦਰ ਉੱਪਲ ਨੇ ਸਾਰੇ ਅਧਿਕਾਰੀਆਂ ਤੇ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਤੇ ਵਿਰੋਧ ਪ੍ਰਦਰਸ਼ਨ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।