- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਬੀਕੇਯੂ ਉਗਰਾਹਾਂ ਨੇ ਥਾਣੇ ਮੂਹਰੇ ਲਗਾਇਆ ਪੱਕਾ ਮੋਰਚਾ

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ : ਕਸਬਾ ਭਦੌੜ ਵਿਖੇ ਇੱਕ ਪਲਾਟ ਨੂੰ ਲੈ ਕੇ ਚੱਲ ਰਹੇ ਵਿਵਾਦ ’ਚ ਪੀੜਤ ਪਰਿਵਾਰ ’ਤੇ ਪ੍ਰਸ਼ਾਸਨ ਵੱਲੋਂ ਪਰਚਾ ਦਰਜ ਕਰਨ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਨਸਾਫ਼ ਲੈਣ ਲਈ ਥਾਣਾ ਭਦੌੜ ਮੂਹਰੇ ਅਣਮਿੱਥੇ ਸਮੇਂ ਲਈ ਮੋਰਚਾ ਲਗਾ ਦਿੱਤਾ ਤੇ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਬਲਾਕ ਪ੍ਰਧਾਨ, ਬਲਾਕ ਸਕੱਤਰ ਵਜ਼ੀਰ ਸਿੰਘ ਭਾਈਕਾ, ਪ੍ਰਧਾਨ ਭੋਲਾ ਸਿੰਘ ਗਿੱਲ ਅਤੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਇਕ ਪਲਾਟ ਆਪਣੇ ਘਰ ਦੇ ਨਾਲ ਲੱਗਦਾ ਖਰੀਦਿਆ ਸੀ। ਉਨ੍ਹਾਂ ਨੇ ਜਦੋਂ ਕੰਧ ਢਾਹ ਕੇ ਉਹ ਪਲਾਟ ਵਿਚ ਰਲਾਉਣਾ ਚਾਹਿਆ ਤਾਂ ਇਕ ਅਕਾਲੀ ਆਗੂ ਨੇ ਕਥਿਤ ਝੂਠੇ ਕਾਗਜ ਬਣਵਾ ਕੇ ਉਨ੍ਹਾਂ ਤੇ ਹੀ ਪਰਚਾ ਦਰਜ ਕਰਵਾ ਦਿੱਤਾ ਅਤੇ ਆਪਣੇ ਆਪ ਨੂੰ ਉਸ ਪਲਾਟ ਦਾ ਮਾਲਕ ਦੱਸਿਆ। ਉਨ੍ਹਾਂ ਦੱਸਿਆ ਕਿ ਉਕਤ ਪਲਾਟ ’ਚ ਚੋਰੀ ਦੇ ਝੂਠੇ ਦੋਸ਼ ਲਗਾ ਕੇ ਬਲਵਿੰਦਰ ਸਿੰਘ ਬੰਸਾ ਪੁੱਤਰ ਕਰਨੈਲ ਸਿੰਘ ਵਾਸੀਪੱਤੀ ਮੋਹਰ ਸਿੰਘ ਬੀ ਭਦੌੜ ਤੇ ਬੂਟਾ ਸਿੰਘ ਪੁੱਤਰ ਬਲਵਿੰਦਰ ਸਿੰਘ ਬੰਸਾ ਨੂੰ ਝੂਠੇ ਕੇਸ ਚ ਫਸਾ ਕੇ ਪਿਛਲੇ ਦੋ ਮਹੀਨਿਆਂ ਤੋਂ ਜੇਲ੍ਹ ਭੇਜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਥਿਤ ਝੂਠਾ ਪਰਚਾ ਰੱਦ ਕਰਵਾਉਣ ਲਈ ਅਸੀਂ ਐੱਸਐੱਸਪੀ ਦਫ਼ਤਰ ਦੇ ਬਹੁਤ ਚੱਕਰ ਲਗਾਏ ਹਨ ਪਰੰਤੂ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਉਨ੍ਹਾਂ ਮੰਗ ਕੀਤੀ ਕਿ ਝੂਠਾ ਪਰਚਾ ਰੱਦ ਕਰ ਕੇ ਉਕਤ ਅਕਾਲੀ ਆਗੂ ’ਤੇ ਬਣਦੀ ਕਾਰਵਾਈ ਕੀਤੀ ਜਾਵੇ ਤੇ ਕਥਿਤ ਠੱਗੀ ਦੇ ਸ਼ਿਕਾਰ ਹੋਏ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਮੋਰਚੇ ਨੂੰ ਜਸਵੀਰ ਸਿੰਘ ਮਿੰਟੂ, ਪ੍ਰਧਾਨ ਗੁਰਚਰਨ ਸਿੰਘ, ਵਜੀਰ ਸਿੰਘ ਭਾਈ ਕਾ, ਭੋਲਾ ਸਿੰਘ ਗਿੱਲ, ਕਰਮ ਸਿੰਘ, ਕਾਲਾ ਸਿੰਘ ਧਾਲੀਵਾਲ, ਗਿੰਦਾ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਕੌਰ ਅਤੇ ਜਿਲਾ ਪ੍ਰਧਾਨ ਕਮਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਦਿੱਤਾ ਜਾਂਦਾ ਥਾਣਾ ਭਦੌੜ ਮੂਹਰੇ ਪੱਕਾ ਮੋਰਚਾ ਜਾਰੀ ਰਹੇਗਾ। ਜਦੋਂ ਇਸ ਸਬੰਧੀ ਥਾਣਾ ਭਦੌੜ ਦੇ ਮੁੱਖ ਅਫਸਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਉਕਤ ਪਿਓ ਪੁੱਤ ਤੇ ਚੋਰੀ ਦੇ ਦੋਸ਼ਾਂ ਤਹਿਤ ਪਰਚਾ ਦਰਜ ਹੋਇਆ ਸੀ ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਇਨਸਾਫ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਹੋਵੇਗੀ ਇਨਸਾਫ਼ ਤਹਿਤ ਜੋ ਜੋ ਧਿਰ ਵੀ ਦੋਸ਼ੀ ਹੋਈ ਉਸ ਖਿਲਾਫ਼ ਕਾਰਵਾਈ ਹੋਵੇਗੀ।