- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਬੀਕੇਯੂ ਉਗਰਾਹਾਂ ਵੱਲੋਂ ਵਿਧਾਇਕ ਦੇ ਦਫ਼ਤਰ ਅੱਗੇ ਧਰਨਾ

ਸੱਤਪਾਲ ਸਿੰਘ ਕਾਲਾਬੂਲਾ/ਰਹਿਮਾਨ ਪੰਜਾਬੀ ਜਾਗਰਣ,
ਮਾਲੇਰਕੋਟਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸੰਘਰਸ਼ ਤੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਆਪ ਪਾਰਟੀ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।
ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਥਾਂ ਸਰਕਾਰ ਵੱਲੋਂ ਦਿੱਤੇ ਜਾ ਰਹੇ ਬਿਆਨ ਪੀੜਤ ਪਰਿਵਾਰਾਂ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੂੰ ਕਥਿਤ ਸਿਆਸੀ ਤੇ ਪ੍ਰਸ਼ਾਸਨਿਕ ਸਰਪ੍ਰਸਤੀ ਦੇਣ ਵਾਲਿਆਂ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਕਥਿਤ ਸਰਪ੍ਰਸਤਾਂ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ।
ਯੂਨੀਅਨ ਨੇ ਸਿੰਥੈਟਿਕ ਨਸ਼ਿਆਂ ਦੀਆਂ ਫੈਕਟਰੀਆਂ ਬੰਦ ਕਰਨ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ, ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦਾ ਢੁਕਵਾਂ ਇਲਾਜ ਤੇ ਮੁੜ-ਵਸੇਬਾ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਪ੍ਰਬੰਧ ਕਰਨ ਦੀ ਮੰਗ ਕੀਤੀ। ਧਰਨੇ ਵਿੱਚ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ, ਰਵਿੰਦਰ ਸਿੰਘ ਕਾਸਮਪੁਰ, ਚਰਨਜੀਤ ਸਿੰਘ ਹਥਨ, ਸਵਰਨਜੀਤ ਸਿੰਘ ਦੁੱਲਮਾਂ, ਕਰਨੈਲ ਸਿੰਘ ਭੂਦਨ, ਮਹਿੰਦਰ ਸਿੰਘ ਭੁਰਥਲਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੰਦੀਪ ਸਿੰਘ ਤੇ ਸਰਬਜੀਤ ਸਾਬਰੀ ਹਾਜ਼ਰ ਸਨ।