- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਜਥੇਬੰਦੀਆਂ ਦੇ ਸੱਦੇ ਤੇ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਤੇ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਮ ਐੱਸਡੀਐੱਮ ਦਿੜ੍ਹਬਾ ਤਰਸੇਮ ਚੰਦ ਨੂੰ ਮੰਗ ਪੱਤਰ ਦਿੱਤਾ ਗਿਆ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ। ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਜਥੇਬੰਦੀਆਂ ਦੇ ਸੱਦੇ ਤੇ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਤੇ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਮ ਐੱਸਡੀਐੱਮ ਦਿੜ੍ਹਬਾ ਤਰਸੇਮ ਚੰਦ ਨੂੰ ਮੰਗ ਪੱਤਰ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਜਥੇਬੰਦੀਆਂ ਵੱਲੋਂ ਜੇ੍ਲ੍ਹ ਭਰੋ ਅੰਦੋਲਨ ਅਤੇ ਹੋਰ ਤਰੀਕਿਆਂ ਨਾਲ ਵਿਰੋਧ ਪ੍ਰਦਰਸ਼ਨ ਕਰਕੇ ਦੇਸ਼ ਦੇ ਲੋਕਾਂ ਨੂੰ ਦਰਪੇਸ਼ ਡੂੰਘੇ ਖੇਤੀਬਾੜੀ, ਆਰਥਿਕ ਅਤੇ ਸਮਾਜਿਕ ਸੰਕਟ ਵੱਲ ਧਿਆਨ ਦਵਾਉਣ ਲਈ ਵੱਡੇ ਪ੍ਰਦਰਸ਼ਨ ਕੀਤੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲਾ ਖਜਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਦੱਸਿਆ ਪਿੰਡ ਤੂਰਬੰਜਾਰਾ ਵਿਖੇ ਧੱਕੇ ਨਾਲ ਸੈਲੋ ਪਲਾਂਟ ਲਾਉਣ ਵਾਲੀ ਕੰਪਨੀ ਦੇ ਵਿਰੋਧ ਵਿੱਚ ਚੱਲ ਰਹੇ ਪੱਕੇ ਮੋਰਚੇ ਦੇ 11ਵੇਂ ਦਿਨ ਬਲਾਕ ਦਾ ਵੱਡਾ ਇਕੱਠ ਕਰਕੇ ਐੱਸਡੀਐੱਮ ਦਿੜ੍ਹਬਾ ਦੇ ਦਫ਼ਤਰ ਤੱਕ ਰੋਸ ਮਾਰਚ ਕੱਢ ਕੇ ਮੰਗ ਪੱਤਰ ਦਿੱਤਾ ਗਿਆ। ਭਾਰਤ ਸਰਕਾਰ ਵੱਲੋਂ 9 ਦਸੰਬਰ 2021 ਨੂੰ ਦਿੱਲੀ ਦੀਆਂ ਸਰਹੱਦਾਂ ਤੇ ਲੱਗੇ 2020-21 ਦੇ ਕਿਸਾਨ ਅੰਦੋਲਨ ਨੂੰ ਖਤਮ ਕਰਵਾਉਣ ਲਈ ਤਿੰਨ ਕਾਨੂੰਨ ਰੱਦ ਕਰਕੇ, ਐਮਐਸਪੀ, ਕਰਜਾ ਮਾਫੀ, ਬਿਜਲੀ ਦਾ ਨਿੱਜੀਕਰਨ ਅਤੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ ਦਾ ਲਿਖਤੀ ਭਰੋਸੇ ਨੂੰ ਲਾਗੂ ਨਹੀਂ ਕੀਤਾ ਸੀ ਪਰ ਦੇਸ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਨੂੰ ਬਰਬਾਦ ਕਰਨ ਲਈ ਭਾਰਤ ਸਰਕਾਰ ਅਮਰੀਕਾ ਨਾਲ ਟੈਕਸ ਮੁਕਤ ਵਪਾਰ , ਚਾਰ ਲੇਬਰ ਕੋਡ, ਮਨਰੇਗਾ ਸਕੀਮ ਨੂੰ ਖਤਮ ਕਰਨ , ਬਿਜਲੀ ਦਾ ਨਿਜੀਕਰਨ ਕਰਕੇ ਕਰੋੜਾਂ ਲੋਕਾਂ ਦੇ ਰੁਜ਼ਗਾਰ ਨੂੰ ਖਤਮ ਕਰਨ ਲੱਗੀ ਹੋਈ ਹੈ। ਇਸ ਮੌਕੇ ਪਿੰਡ ਦੇ ਸਰਪੰਚ ਬਲਜਿੰਦਰ ਕੌਰ, ਜਗਦੀਪ ਸਿੰਘ ਮਹਿਲਾਂ, ਮਿਸ਼ਰਾ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਖੇੜੀਨਾਗਾ ,ਮੇਜਰ ਸਿੰਘ ਕੌਹਰੀਆਂ, ਹਰਬੰਸ ਸਿੰਘ ਦਿੜ੍ਹਬਾ, ਜਸਵੰਤ ਸਿੰਘ ਸਮੂਰਾਂ, ਰਾਜ ਸਿੰਘ ਤੂਰਬੰਜਾਰਾ, ਜਸਵਿੰਦਰ ਕੌਰ ਮਹਿਲਾਂ, ਅੰਗਰੇਜ਼ ਕੌਰ ਮਹਿਲਾਂ, ਗੁਰਮੇਲ ਕੌਰ, ਮੁਖਤਿਆਰ ਕੌਰ ਅਤੇ ਜਸਵਿੰਦਰ ਕੌਰ ਹਾਜ਼ਰ ਸਨ।