- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਸਕਾਰ ਵੈਲੀ ਸਮਾਰਟ ਸਕੂਲ 'ਚ ਲਾਇਆ ਖੂਨਦਾਨ ਕੈਂਪ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਦੀ ਵਿਦਿਆਰਥੀ ਪਰਿਸ਼ਦ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਬਲੱਡ ਬੈਂਕ ਦੀ ਬੇਨਤੀ ’ਤੇ ਸਕੂਲ ਵਿਖੇ ਐਮਰਜੈਂਸੀ ਖ਼ੂਨਦਾਨ ਕੈਂਪ ਲਾਇਆ ਗਿਆ। ਤਿਉਹਾਰਾਂ ਅਤੇ ਫ਼ਸਲਾਂ ਦੀ ਕਟਾਈ ਦੇ ਸੀਜ਼ਨ ਦੌਰਾਨ ਖ਼ੂਨਦਾਨ ਕੈਂਪਾਂ ਦੀ ਘਾਟ ਕਾਰਨ ਬਲੱਡ ਬੈਂਕਾਂ ਵਿੱਚ ਪੈਦਾ ਹੋ ਰਹੀ ਖ਼ੂਨ ਦੀ ਲੋੜ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਲਾਏ ਗਏ ਇਸ ਕੈਂਪ ਵਿੱਚ 68 ਮਾਪਿਆਂ ਅਤੇ ਹੋਰ ਖ਼ੂਨਦਾਨੀਆਂ ਨੇ ਸਵੈ-ਇੱਛਾ ਨਾਲ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ।
ਇਸ ਮੌਕੇ ਸਕੂਲ ਦੇ ਚੇਅਰਮੈਨ ਧਰਮਵੀਰ ਗਰਗ ਅਤੇ ਪ੍ਰਿੰਸੀਪਲ ਅਮਨ ਨਿੱਝਰ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ, ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ। ਸਕੂਲ ਵੱਲੋਂ ਸਮੇਂ-ਸਮੇਂ ’ਤੇ ਸਮਾਜ ਸੇਵਾ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਅਤੇ ਖ਼ੂਨਦਾਨ ਕੈਂਪ ਵੀ ਇਸੇ ਉਪਰਾਲੇ ਦਾ ਅਹਿਮ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ, ਜਿਸ ਨਾਲ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖ਼ੂਨ ਮੁਹੱਈਆ ਕਰਵਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕੈਂਪ ਨੂੰ ਸਫ਼ਲ ਬਣਾਉਣ ਵਾਲੇ ਸਮੂਹ ਖ਼ੂਨਦਾਨੀਆਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਅਜਿਹੇ ਨੇਕ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸਕੂਲ ਦੇ ਪ੍ਰਧਾਨ ਈਸ਼ਵਰ ਬਾਂਸਲ ਅਤੇ ਸਕੱਤਰ ਸੰਜੀਵ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨਾ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਉੱਤਮ ਤਰੀਕਾ ਹੈ ਅਤੇ ਹਰੇਕ ਤੰਦਰੁਸਤ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ।