- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਵਿਸ਼ਵਕਰਮਾ ਪ੍ਰਕਾਸ਼ ਦਿਵਸ ਉੱਤੇ ਖੂਨਦਾਨ ਕੈਂਪ ਲਾਇਆ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾਬਾਬਾ ਵਿਸ਼ਵਕਰਮਾ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਰਾਮਗੜ੍ਹੀਆ ਯੂਥ ਵੈਲਫੇਅਰ ਐਂਡ ਸਪੋਰਟਸ ਫੈਡਰੇਸ਼ਨ ਵੱਲੋਂ 17ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖ਼ੂਨਦਾਨ ਕੈਂਪ ਵਿੱਚ 100 ਦੇ ਕਰੀਬ ਖੂਨਦਾਨੀਆਂ ਨੇ ਖੂਨ ਦਾਨ ਕੀਤਾ। ਕਲੱਬ ਦੇ ਆਗੂ ਰਣਧੀਰ ਸਿੰਘ ਧੀਮਾਨ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿੱਚ ਹਰ ਸਾਲ ਸੰਗਤ ਵੱਲੋਂ ਖੂਨਦਾਨ ਕੈਂਪ ਲਾਇਆ ਜਾਂਦਾ ਹੈ। ਇਸ ਖ਼ੂਨ ਦਾਨ ਕੈਂਪ ਵਿੱਚ ਨੌਜਵਾਨ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਖੂਨ ਦਾਨ ਕਰਦੇ ਹਨ। ਉਹਨਾਂ ਕਿਹਾ ਕਿ ਇਸ ਸਾਲ 100 ਤੋਂ ਵੀ ਜਿਆਦਾ ਖ਼ੂਨਦਾਨੀਆਂ ਨੇ ਖ਼ੂਨ ਦਾਨ ਕੀਤਾ ਹੈ। ਉਹਨਾਂ ਕਿਹਾ ਕਿ ਖ਼ੂਨਦਾਨ ਕਰਨਾ ਇੱਕ ਮਹਾਨ ਦਾਨ ਹੈ ਜਿਸ ਨਾਲ ਕਿਸੇ ਵੀ ਵਿਅਕਤੀ ਦੀ ਜਾਨ ਬਚ ਸਕਦੀ ਹੈ। ਉਹਨਾਂ ਖੂਨ ਦਾ ਨਹੀਂ ਨੌਜਵਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਨੌਜਵਾਨ ਹਰ ਸਾਲ ਉਹਨਾਂ ਨੂੰ ਸਹਿਯੋਗ ਦਿੰਦੇ ਹਨ ਅਤੇ ਖ਼ੂਨਦਾਨ ਕਰਦੇ ਹਨ। ਖ਼ੂਨਦਾਨ ਕਰਨ ਨਾਲ ਸਗੋਂ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਵੱਧ ਤੋਂ ਵੱਧ ਵਿਅਕਤੀਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ।