ਵਿਵਾਦ ਦਾ ਖ਼ੂਨੀ ਅੰਤ: ਮਾਮੂਲੀ ਝਗੜੇ ਨੇ ਲਈ ਸਾਬਕਾ ਸਰਪੰਚ ਚੱਗੜ ਸਿੰਘ ਦੀ ਜਾਨ; ਇਲਾਕੇ 'ਚ ਸਨਸਨੀ, ਪੁਲਿਸ ਵੱਲੋਂ ਜਾਂਚ ਸ਼ੁਰੂ
ਥਾਣਾ ਲਹਿਰਾਗਾਗਾ ਅਧੀਨ ਆਉਂਦੇ ਪਿੰਡ ਡਸਕਾ (ਕੋਠੇ ਦਸਮੇਸ਼ ਨਗਰ) ਵਿਚ ਦੋ ਧਿਰਾਂ ਦੇ ਆਪਸੀ ਝਗੜੇ ਦੌਰਾਨ ਸਾਬਕਾ ਸਰਪੰਚ ਚੱਘੜ ਸਿੰਘ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਡਸਕਾ ਦੇ ਸਾਬਕਾ ਸਰਪੰਚ ਚੱਘੜ ਸਿੰਘ ਅਤੇ ਉਸ ਦੇ ਗੁਆਂਢੀ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਆਪਸੀ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਸਾਬਕਾ ਸਰਪੰਚ ਦੀ ਮੌਤ ਹੋ ਗਈ।
Publish Date: Sun, 15 Mar 2026 10:07 AM (IST)
Updated Date: Sun, 15 Mar 2026 10:10 AM (IST)

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ - ਥਾਣਾ ਲਹਿਰਾਗਾਗਾ ਅਧੀਨ ਆਉਂਦੇ ਪਿੰਡ ਡਸਕਾ (ਕੋਠੇ ਦਸਮੇਸ਼ ਨਗਰ) ਵਿਚ ਦੋ ਧਿਰਾਂ ਦੇ ਆਪਸੀ ਝਗੜੇ ਦੌਰਾਨ ਸਾਬਕਾ ਸਰਪੰਚ ਚੱਘੜ ਸਿੰਘ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਡਸਕਾ ਦੇ ਸਾਬਕਾ ਸਰਪੰਚ ਚੱਘੜ ਸਿੰਘ ਅਤੇ ਉਸ ਦੇ ਗੁਆਂਢੀ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਆਪਸੀ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਸਾਬਕਾ ਸਰਪੰਚ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲਹਿਰਾਗਾਗਾ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਆਪਣੇ ਕਬਜ਼ੇ ’ਚ ਲੈ ਲਿਆ। ਪੁਲਿਸ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਲੋਕਾਂ ਦੇ ਦੱਸਣ ਮੁਤਾਬਕ ਅਸਲ ਸੱਚਾਈ ਤਾਂ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਦੂਜੇ ਪਾਸੇ, ਪਿੰਡ ਦੇ ਲੋਕਾਂ ਅਤੇ ਪੁਲਿਸ ਦੇ ਦੱਸਣ ਮੁਤਾਬਕ ਕੁਝ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਇਸ ਸੰਬੰਧੀ ਡੀਐੱਸਪੀ ਰਣਬੀਰ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਨਹੀਂ ਕਰਵਾਏ ਅਤੇ ਬਿਆਨਾਂ ਮੁਤਾਬਕ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁੱਢਲੀ ਜਾਂਚ ਦੇ ਲਈ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਮੂਨਕ ਸਿਵਲ ਹਸਪਤਾਲ ਵਿੱਚ ਭੇਜ ਦਿੱਤੀ ਗਈ ਹੈ।