- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਬਰਿੰਦਰ ਗੋਇਲ ਨੂੰ ਸਦਮਾ, ਚਚੇਰੇ ਭਰਾ ਜੀਵਨ ਕੁਮਾਰ ਰੱਬੜ ਦਾ ਦਿਹਾਂਤ

ਆੜ੍ਹਤੀ ਐਸੋਸੀਏਸ਼ਨ ਦੇ ਕਈ ਸਾਲਾਂ ਤੋਂ ਪ੍ਰਧਾਨ ਸਨ ਜੀਵਨ ਕੁਮਾਰ ਰੱਬੜ
-ਆੜ੍ਹਤੀਆਂ ਨੇ ਦੁਕਾਨਾਂ ਬੰਦ ਕਰ ਕੇ ਜਤਾਇਆ ਸ਼ੋਕ
ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾ ਵਿਧਾਇਕ ਬਰਿੰਦਰ ਗੋਇਲ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਚਚੇਰੇ ਭਰਾ, ਅਤੇ ਗੌਰਵ ਗੋਇਲ ਦੇ ਚਾਚਾ ਜੀਵਨ ਕੁਮਾਰ ਰੱਬੜ ਉਮਰ 55 ਸਾਲ ਜੋ ਆੜ੍ਹਤੀ ਐਸੋਸੀਏਸ਼ਨ ਲਹਿਰਾ ਦੇ ਕਈ ਸਾਲਾਂ ਤੋਂ ਪ੍ਰਧਾਨ ਅਤੇ ਪੰਜਾਬ ਦੇ ਸੂਬਾ ਵਾਇਸ ਪ੍ਰਧਾਨ ਤੋ ਇਲਾਵਾ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਵੀ ਸਨ, ਦੀ ਅਚਾਨਕ ਹਾਰਟ ਅਟੈਕ ਨਾਲ ਮੌਤ ਹੋ ਗਈ। ਜੀਵਨ ਕੁਮਾਰ ਰੱਬੜ ਦੇ ਸਸਕਾਰ ਵੇਲੇ ਹਜ਼ਾਰਾਂ ਨਮ ਅੱਖਾਂ ਨੇ ਉਨ੍ਹਾਂ ਨੂੰ ਵਿਦਾਇਗੀ ਦਿੱਤੀ। ਮੰਤਰੀ ਗੋਇਲ ਦੇ ਚਚੇਰੇ ਭਰਾ ਜੀਵਨ ਕੁਮਾਰ ਰੱਬੜ ਦੀ ਮੌਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਖਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ, ਸਿਹਤਮੰਦਰੀ ਡਾ. ਬਲਵੀਰ ਸਿੰਘ, ਤੋਂ ਇਲਾਵਾ ਮੰਤਰੀ ਮੰਡਲ ਵਿੱਚ ਸ਼ਾਮਿਲ ਸਾਰੇ ਮੰਤਰੀਆਂ ਨੇ ਜਿੱਥੇ ਗਹਿਰਾ ਸੋਕ ਪ੍ਰਗਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉਥੇ ਹੀ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾਂ, ਅਸ਼ੋਕ ਬਾਂਸਲ, ਟਰੇਡ ਯੂਨੀਅਨ ਦੇ ਚੇਅਰਮੈਨ ਪ੍ਰਿੰਸ ਗਰਗ, ਆੜਤੀ ਐਸੋਸੀਏਸ਼ਨ ਲਹਿਰਾ ਦੇ ਵਾਈਸ ਪ੍ਰਧਾਨ ਰਕੇਸ਼ ਕੁਮਾਰ, ਪ੍ਰੈਸ ਸਕੱਤਰ ਸ਼ੰਭੂ ਗੋਇਲ, ਰਾਮ ਗੋਇਲ, ਮਾਰਕੀਟ ਕਮੇਟੀ ਲਹਿਰਾ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਪਾਵਰ ਕਾਮ ਦੇ ਰਿਟਾਇਰਡ ਐਕਸੀਅਨ ਅਸ਼ੋਕ ਕੁਮਾਰ ਸਿੰਗਲਾ, ਪਰੋਫੈਸਰ ਅਸ਼ੋਕ ਗੋਇਲ, ਲਹਿਰਾਗਾਗਾ ਸੈਲਰ ਐਸੋਸੀਏਸ਼ਨ, ਆੜਤੀ ਐਸੋਸੀਏਸ਼ਨ ਦੇ ਨੁਮਾਇਦੇ, ਵੱਖ ਵੱਖ ਖਰੀਦ ਏਜੰਸੀਆਂ ਦੇ ਇੰਸਪੈਕਟਰ ਅਤੇ ਅਧਿਕਾਰੀ ਮਾਰਕੀਟ ਕਮੇਟੀ ਦਾ ਅਮਲਾ, ਡੀਐਸਪੀ ਲਹਿਰਾ ਪਲਵਿੰਦਰ ਸਿੰਘ,ਥਾਣਾ ਮੁਖੀ ਜਸਕਰਨ ਸਿੰਘ, ਚੌਂਕੀ ਇੰਚਾਰਜ ਅੰਮ੍ਰਿਤਪਾਲ, ਸਮੂਹ ਪੱਤਰਕਾਰ ਭਾਈਚਾਰੇ ਚਾਰਾ ਨੇ ਇਸ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੁੰਦਿਆਂ ਸੰਸਕਾਰ ਸਮੇਂ ਹਾਜ਼ਰੀ ਲਵਾਈ। ਇਸ ਸਮੇਂ ਲਹਿਰਾ ਗਾਗਾ ਦੇ ਸਮੂਹ ਆੜ੍ਹਤੀਆਂ ਨੇ ਦੁਕਾਨਾਂ ਬੰਦ ਕਰਕੇ ਸ਼ੋਕ ਜਤਾਇਆ ਅਤੇ ਅੱਜ ਬੋਲੀ ਵੀ ਬੰਦ ਕੀਤੀ ਗਈ।