10 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ
10 ਬੋਤਲ ਸ਼ਰਾਬ ਠੇਕਾ ਦੇਸੀ ਬਰਾਮਦ
Publish Date: Thu, 05 Mar 2026 05:26 PM (IST)
Updated Date: Fri, 06 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਟੱਲੇਵਾਲ ਦੀ ਪੁਲਿਸ ਨੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਦੌਰਾਨੇ ਗਸ਼ਤ ਪੁਲਿਸ ਪਾਰਟੀ ਪਿੰਡ ਬੀਹਲਾ ਤੋਂ ਕੱਚੇ ਰਸਤੇ ਪਿੰਡ ਰਾਮਗੜ੍ਹ ਵੱਲ ਨੂੰ ਜਾ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਬੀਹਲਾ ਤੋਂ ਕਰੀਬ ਇਕ ਕਿਲੋਮੀਟਰ ਅੱਗੇ ਪੁੱਜੀ ਤਾਂ ਪਿੰਡ ਰਾਮਗੜ੍ਹ ਸਾਇਡ ਤੋਂ ਇਕ ਸ਼ਖਸ ਆਪਣੇ ਸਿਰ ’ਤੇ ਇਕ ਗੱਟਾ ਪਲਾਸਟਿਕ ਚੁੱਕੀ ਆਉਂਦਾ ਦਿਖਾਈ ਦਿੱਤਾ। ਜਿਸਨੂੰ ਚੈੱਕ ਕਰਨ ’ਤੇ ਉਸ ਕੋਲੋਂ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਪੰਜਾਬ ਰਾਣੌ ਸੌਫੀ ਬਰਾਮਦ ਹੋਈਆਂ। ਪੁਲਿਸ ਨੇ ਉਕਤ ਮਾਮਲੇ ’ਚ ਜਗਪਾਲ ਸਿੰਘ ਉਰਫ ਜੱਗੀ ਪੁੱਤਰ ਅਮਰਜੀਤ ਸਿੰਘ ਵਾਸੀ ਦੀਵਾਨਾ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।