ਚੰਡੀਗੜ੍ਹ ’ਚ ਭਾਜਪਾ ਦਫ਼ਤਰ ’ਤੇ ਬੰਬ ਧਮਾਕਾ ਲੋਕਤੰਤਰ ’ਤੇ ਹਮਲਾ : ਐਡਵੋਕੇਟ ਬਾਂਸਲ
ਚੰਡੀਗੜ੍ਹ ’ਚ ਭਾਜਪਾ ਦਫ਼ਤਰ ’ਤੇ ਬੰਬ ਧਮਾਕਾ ਲੋਕਤੰਤਰ ’ਤੇ ਹਮਲਾ — ਐਡਵੋਕੇਟ ਚੰਦਰ ਬਾਂਸਲ
Publish Date: Thu, 02 Apr 2026 03:49 PM (IST)
Updated Date: Fri, 03 Apr 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਨੇੜੇ ਹੋਏ ਬੰਬ ਧਮਾਕੇ ਦੀ ਭਾਜਪਾ ਆਗੂਆਂ ਵੱਲੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਭਾਜਪਾ ਲੀਗਲ ਸੈੱਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਐਡਵੋਕੇਟ ਚੰਦਰ ਬਾਂਸਲ ਨੇ ਇਸ ਘਟਨਾ ਨੂੰ ਸਿੱਧਾ ਲੋਕਤੰਤਰ ਅਤੇ ਕਾਨੂੰਨ ਦੀ ਹਕੂਮਤ ’ਤੇ ਹਮਲਾ ਕਰਾਰ ਦਿੱਤਾ ਹੈ। ਆਪਣੇ ਜਾਰੀ ਬਿਆਨ ’ਚ ਉਨ੍ਹਾਂ ਕਿਹਾ ਕਿ ਰਾਜ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ ਅਤੇ ਰਾਜਨੀਤਿਕ ਹਿੰਸਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਪਿੱਛੇ ਜੋ ਵੀ ਤਾਕਤਾਂ ਸ਼ਾਮਲ ਹਨ, ਉਨ੍ਹਾਂ ਨੂੰ ਬੇਨਕਾਬ ਕਰਨਾ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਬਾਂਸਲ ਨੇ ਕਿਹਾ ਕਿ ਭਾਜਪਾ ਦੇ ਕਰਮਚਾਰੀ ਡਰਣ ਵਾਲੇ ਨਹੀਂ ਹਨ ਅਤੇ ਲੋਕਤੰਤਰ ਦੀ ਰੱਖਿਆ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਿਣਗੇ। ਉਨ੍ਹਾਂ ਨੇ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਨੂੰ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਮਨ ਅਤੇ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਖ਼ਿਲਾਫ਼ ਕੜੀ ਕਾਰਵਾਈ ਸਮੇਂ ਦੀ ਲੋੜ ਹੈ ਅਤੇ ਭਾਜਪਾ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਂਦੀ ਰਹੇਗੀ।