- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹ ਨਾਭਾ ਰੋਡ ਸਥਿਤ ਇੱਕ ਨਿੱਜੀ ਫੈਕਟਰੀ ਵਿੱਚ ਮਜ਼ਦੂਰੀ ਕਰਦੀ ਸੀ। ਪੁਲਿਸ ਜਾਂਚ ਮੁਤਾਬਕ ਬੀਤੇ ਦਿਨ ਗਗਨਦੀਪ ਸਿੰਘ (32) ਵਾਸੀ ਪਿੰਡ ਮਾਝੀ ਉਸ ਨੂੰ ਮੋਟਰਸਾਈਕਲ ’ਤੇ ਲੈ ਕੇ ਗਿਆ ਸੀ। ਇਸ ਦੌਰਾਨ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਗਗਨਦੀਪ ਵੱਲੋਂ ਕਥਿਤ ਤੌਰ ’ਤੇ ਮਨਪ੍ਰੀਤ ਕੌਰ ਦਾ ਉਸ ਦੀ ਚੁੰਨੀ ਨਾਲ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਗਿਆ।

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪਿੰਡ ਆਲੋਅਰਖ ’ਚ ਸੂਏ ਨੇੜੇ ਖੇਤਾਂ ਵਿਚੋਂ 30 ਸਾਲਾ ਵਿਧਵਾ ਦੀ ਲਾਸ਼ ਬਰਾਮਦ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਔਰਤ ਦਾ ਚੁੰਨੀ ਨਾਲ ਗਲ਼ਾ ਘੁੱਟ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਪੁੱਤਰੀ ਮਰਹੂਮ ਹੇਮ ਰਾਜ ਵਾਸੀ ਪਿੰਡ ਮਾਝੀ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਡੀਐੱਸਪੀ ਭਵਾਨੀਗੜ੍ਹ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਆਲੋਅਰਖ ਸੂਏ ਕੋਲ ਖੇਤਾਂ ਵਿੱਚ ਔਰਤ ਦੀ ਲਾਸ਼ ਪਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਕੌਰ ਦੇ ਪਤੀ ਦੀ ਮੌਤ ਹੋ ਚੁੱਕੀ ਸੀ ਅਤੇ ਉਹ ਆਪਣੇ ਪੇਕੇ ਪਿੰਡ ਮਾਝੀ ਵਿਖੇ ਮਾਤਾ-ਪਿਤਾ ਕੋਲ ਰਹਿ ਰਹੀ ਸੀ। ਉਹ ਨਾਭਾ ਰੋਡ ਸਥਿਤ ਇੱਕ ਨਿੱਜੀ ਫੈਕਟਰੀ ਵਿੱਚ ਮਜ਼ਦੂਰੀ ਕਰਦੀ ਸੀ। ਪੁਲਿਸ ਜਾਂਚ ਮੁਤਾਬਕ ਬੀਤੇ ਦਿਨ ਗਗਨਦੀਪ ਸਿੰਘ (32) ਵਾਸੀ ਪਿੰਡ ਮਾਝੀ ਉਸ ਨੂੰ ਮੋਟਰਸਾਈਕਲ ’ਤੇ ਲੈ ਕੇ ਗਿਆ ਸੀ। ਇਸ ਦੌਰਾਨ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਗਗਨਦੀਪ ਵੱਲੋਂ ਕਥਿਤ ਤੌਰ ’ਤੇ ਮਨਪ੍ਰੀਤ ਕੌਰ ਦਾ ਉਸ ਦੀ ਚੁੰਨੀ ਨਾਲ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਡੀਐੱਸਪੀ ਮੁਤਾਬਕ, ਪੁਲਿਸ ਨੇ ਮ੍ਰਿਤਕਾ ਦੀ ਮਾਤਾ ਨੀਲਮ ਦੇ ਬਿਆਨਾਂ ਦੇ ਆਧਾਰ ’ਤੇ ਗਗਨਦੀਪ ਸਿੰਘ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ ਤੇ ਜਾਂਚ ਜਾਰੀ ਹੈ।