ਗੁਰਵਿੰਦਰ ਸਿੰਘ ਚਹਿਲ, ਚੀਮਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 150 ਕਿਤਾਬਾਂ ਦਾ ਸੈੱਟ ਸਕੂਲ ਦੀ ਲਾਇਬ੍ਰੇਰੀ ਲਈ ਭੇਜੀਆਂ ਗਈਆਂ। ਸਕੂਲ ਦੇ ਪਿ੍ਰੰਸੀਪਲ ਬਲਜੀਤ ਸਿੰਘ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸੱਚੀਆਂ ਮਿੱਤਰ ਹਨ ਕਿਉਂਕਿ ਇਨ੍ਹਾਂ ਨੂੰ ਪੜ੍ਹਨ ਨਾਲ ਵਿਅਕਤੀ ਦਾ ਸਰਬਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਹਿਤਕ ਕਿਤਾਬਾਂ ਪੜ੍ਹਨ ਨਾਲ ਵਿਦਿਆਰਥੀਆਂ ਵਿੱਚ ਗ੍ਹਿਣ ਕਰਨ ਦੀ ਰੁਚੀ ਉਤਪੰਨ ਹੁੰਦੀ ਹੈ। ਉਨ੍ਹਾਂ ਟਰੱਸਟ ਦੇ ਪ੍ਰਬੰਧਕੀ ਡਾਇਰੈਕਟਰ ਐੱਸਪੀ ਸਿੰਘ ਉਬਰਾਏ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਉਪ ਪਿ੍ਰੰਸੀਪਲ ਸੁਨੀਲ ਕੁਮਾਰ, ਅਵਿਨਾਸ਼ ਕੁਮਾਰ, ਮਨਪ੍ਰਰੀਤ ਕੌਰ, ਭਾਵਨਾ, ਪਰਵੀਨ ਬਾਲਾ, ਅਰਵਿੰਦਰ ਸਿੰਘ ਚਹਿਲ ਲਾਇਬ੍ਰੇਰੀਅਨ ਤੇ ਸੁਰੇਸ਼ ਕੁਮਾਰ ਵੀ ਮੌਜੂਦ ਸਨ।