- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਭਾਜਪਾ ਨੂੰ ਸੱਤਾ ’ਚ ਲਿਆਉਣਾ ਜ਼ਰੂਰੀ: ਜਸਵੀਰ ਸਿੰਘ ਗੱਖੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਦੇ ਵਿਕਾਸ, ਉਦਯੋਗ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਜਸਵੀਰ ਸਿੰਘ ਗੱਖੀ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੰਮੇ ਸਮੇਂ ਤੋਂ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ, ਉਦਯੋਗਾਂ ਦੀਆਂ ਸਮੱਸਿਆਵਾਂ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਮੁੱਦੇ ਚਰਚਾ ਵਿੱਚ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਉਦਯੋਗ ਅਤੇ ਵਪਾਰ ਨੂੰ ਸੁਖਾਵਾਂ ਮਾਹੌਲ ਦੇਣਾ, ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਲਈ ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕੇ ਵਧਾਉਣ ਦੀ ਲੋੜ ਹੈ। ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ, ਇਸ ਲਈ ਸੂਬੇ ਵਿੱਚ ਹੀ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲਣਾ ਚਾਹੀਦਾ ਹੈ ਅਤੇ ਕੇਂਦਰ ਤੇ ਸੂਬੇ ਵਿਚਕਾਰ ਬਿਹਤਰ ਤਾਲਮੇਲ ਨਾਲ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾ ਸਕਦੀ ਹੈ। ਕਿਸਾਨੀ ਪੰਜਾਬ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੈ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ, ਫ਼ਸਲਾਂ ਦੀ ਵਿਭਿੰਨਤਾ, ਸਟੋਰੇਜ ਅਤੇ ਮਾਰਕੀਟਿੰਗ ਦੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਵਿਕਾਸ ਪੱਖੋਂ ਅੱਗੇ ਲਿਜਾਣ ਲਈ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ।