ਖੇਤ ’ਚ ਪਲਟੀ ਬੱਸ, ਜਾਨੀ ਨੁਕਸਾਨ ਤੋਂ ਬਚਾਅ
ਖੇਤ ’ਚ ਪਲਟੀ ਬੱਸ, ਜਾਨੀ ਨੁਕਸਾਨ ਤੋਂ ਬਚਾਅ
Publish Date: Thu, 22 Jan 2026 04:00 PM (IST)
Updated Date: Fri, 23 Jan 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਿੰਡ ਕੁਰੜ ਤੋਂ ਬਰਨਾਲਾ ਜਾ ਰਹੀ ਸਤਨਾਮ ਮਿੰਨੀ ਬੱਸ ਵੀਰਵੀਰ ਸਵੇਰੇ 8.30 ਵਜੇ ਦੇ ਕਰੀਬ ਪਿੰਡ ਮਹਿਲ ਖੁਰਦ ਵਿਖੇ ਸਰਕਾਰੀ ਹਾਈ ਸਕੂਲ ਦੇ ਕੋਲ ਇਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਬੱਸ ਪਿੰਡ ਕੁਰੜ ਤੋਂ ਰੋਜ਼ਾਨਾ ਦੀ ਤਰ੍ਹਾਂ ਬਰਨਾਲਾ ਵਿਖੇ ਜਾ ਰਹੀ ਸੀ। ਇਸ ’ਚ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਤੇ ਨਰਸਿੰਗ ਕਾਲਜ ਦੀਆਂ ਲੜਕੀਆਂ ਤੋਂ ਇਲਾਵਾ ਹੋਰ ਪਿੰਡਾਂ ਦੀਆਂ ਸਵਾਰੀਆਂ ਮੌਜੂਦ ਸਨ। ਜਦੋਂ ਇਹ ਬੱਸ ਪਿੰਡ ਮਹਿਲ ਖੁਰਦ ਵਿਖੇ ਪਹੁੰਚੀ ਤਾਂ ਅਚਾਨਕ ਸੜਕ ਦੇ ਇਕ ਕਿਨਾਰੇ ਦੇ ਉੱਪਰ ਮਿੱਟੀ ਘੱਟ ਹੋਣ ਕਾਰਨ ਇਕ ਸਾਈਡ ਦੱਬ ਜਾਣ ਕਾਰਨ ਖੇਤ ’ਚ ਪਲਟ ਗਈ। ਇਸ ਸੜਕ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪ੍ਰੰਤੂ ਕਈ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ 108 ਐਂਬੂਲੈਂਸ ਦੇ ਡਰਾਈਵਰ ਤਰਸੇਮ ਸਿੰਘ ਮਹਿਲ ਖੁਰਦ ਈਐੱਮਪੀ ਖੁਸ਼ਵੀਰ ਸਿੰਘ ਨੇ ਮੌਕੇ ਤੇ ਪਹੁੰਚ ਕੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮਹਿਲਕਲਾਂ ਵਿਖੇ ਪਹੁੰਚਾਇਆ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਥਾਣਾ ਮਹਿਲਕਲਾਂ ਦੀ ਪੁਲਿਸ ਪਾਰਟੀ ਨੇ ਪੁੱਜ ਕੇ ਬੱਸ ਪਲਟਣ ਦੇ ਕਾਰਨਾਂ ਦੀ ਪੜ੍ਹਤਾਲ ਕੀਤੀ।