ਕੈਂਬ੍ਰਿਜ ਸਕੂਲ ’ਚ ਮਨਾਇਆ ਗਣਤੰਤਰ ਦਿਵਸ
ਗਣਤੰਤਰ ਦਿਵਸ ਸਮਾਗਮ ’ਚ ਕੈਂਬ੍ਰਿਜ ਸਕੂਲ ਦੇ ਵਿਦਿਆਰਥੀ ਛਾਏ
Publish Date: Wed, 28 Jan 2026 03:44 PM (IST)
Updated Date: Wed, 28 Jan 2026 03:46 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੁਲਿਸ ਲਾਈਨ ਵਿੱਚ ਗਣਤੰਤਰ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਤੇ ਮਨਮੋਹਕ ਨ੍ਰਿਤ ਪੇਸ਼ ਕਰ ਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਵਿਦਿਆਰਥੀਆਂ ਦੀ ਸੁਚੱਜੀ ਕੋਰੀਓਗ੍ਰਾਫੀ, ਅਨੁਸ਼ਾਸਨ ਅਤੇ ਕਲਾ-ਪ੍ਰਤਿਭਾ ਨੇ ਸਮਾਰੋਹ ਨੂੰ ਵਿਸ਼ੇਸ਼ ਬਣਾਇਆ। ਇਸ ਸ਼ਾਨਦਾਰ ਪੇਸ਼ਕਾਰੀ ਦੀ ਉੱਥੇ ਮੌਜੂਦ ਸਾਰੇ ਦਰਸ਼ਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨਾਂ ਅਤੇ ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਨੌਜਵਾਨ ਪੀੜੀ ਵਿੱਚ ਦੇਸ਼ ਭਗਤੀ ਅਤੇ ਸੰਸਕਾਰਾਂ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਮਨਦੀਪ ਛੰਨਾ ਨੇ ਕਿਹਾ ਕਿ ਰਾਸ਼ਟਰੀ ਤਿਉਹਾਰਾਂ ਤੇ ਵਿਦਿਆਰਥੀਆਂ ਦੀ ਭਾਗੀਦਾਰੀ ਉਨਾਂ ਦੇ ਸਰਵਾਂਗੀਣ ਵਿਕਾਸ ਲਈ ਬਹੁਤ ਜਰੂਰੀ ਹੈ। ਸਾਨੂੰ ਮਾਣ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਪ੍ਰਦਰਸ਼ਨ ਰਾਹੀਂ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਸਰਗਰਮੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਜੋ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਨਵੀਂ ਉਚਾਈ ਦਿੰਦਾ ਹੈ।