ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ’ਚ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ’ਚ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ
Publish Date: Wed, 10 Dec 2025 05:22 PM (IST)
Updated Date: Wed, 10 Dec 2025 05:24 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ’ਚ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਡਾ. ਜਗਜੀਤ ਸਿੰਘ ਧੂਰੀ ਜੀ (ਪ੍ਰਧਾਨ ਪ੍ਰਾਈਵੇਟ ਸਕੂਲ ਐਸੋਸੀਏਸ਼ਨ) ਦੇ ਸਹਿਯੋਗ ਨਾਲ ਲਗਾਇਆ ਗਿਆਸ, ਜਿਸ ’ਚ ਬਹੁਗਿਣਤੀ ਲੋਕਾਂ ਨੇ ਪਹੁੰਚ ਕੇ ਆਪਣੇ ਟੈਸਟ ਕਰਵਾ ਕੇ ਮੌਕੇ ਦਾ ਲਾਭ ਉਠਾਇਆ। ਮਾਹਿਰਾਂ ਡਾਕਟਰਾਂ ਦੀਆਂ ਟੀਮਾਂ ਨੇ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਦੀ ਜਾਂਚ, ਔਰਤਾਂ ਦੀ ਛਾਤੀ ਦੇ ਟੈਸਟ, ਹੱਡੀਆਂ ਦੇ ਟੈਸਟ ਆਦਿ ਕੀਤੇ ਅਤੇ ਲੋੜਵੰਦ ਮਰੀਜ਼ਾਂ ਨੂੰ ਮੌਕੇ ’ਤੇ ਹੀ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਰਣਪ੍ਰੀਤ ਸਿੰਘ ਰਾਏ ਅਤੇ ਮੈਡਮ ਬੇਅੰਤਪਾਲ ਕੌਰ ਮੈਨੇਜਿੰਗ ਡਾਇਰੈਕਟਰ ਇਸ ਕੈਂਪ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਕੂਲ ਪ੍ਰਿੰਸੀਪਲ ਨਿਰਦੋਸ਼ ਰਲਹੱਨ ਨੇ ਬਾਹਰੋਂ ਆਏ ਡਾਕਟਰਾਂ ਦੀ ਟੀਮ ਅਤੇ ਸਮੁੱਚੀ ਮੈਨੇਜਮੈਂਟ ਕਮੇਟੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਕੈਂਪ ਸਕੂਲ ’ਚ ਲਗਾਇਆ ਗਿਆ ਤੇ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਨ ਦਾ ਨਿਵੇਕਲਾ ਉਪਰਾਲਾ ਕਰ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਇੱਕ ਪਹਿਲਕਦਮੀ ਕੀਤੀ ਗਈ।