ਗੁਰਜੰਟ ਢੀਂਡਸਾ, ਮੂਨਕ : ਭਾਰਤ ਦੀ ਆਜ਼ਾਦੀ ਲਈ ਜਾਨਾਂ ਵਾਰਨ ਅਤੇ ਭਰ ਜਵਾਨੀ ਵਿੱਚ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦੇ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਢੀਂਡਸਾ ਨਿਵਾਸੀਆਂ ਵੱਲੋਂ ਕੈਂਡਲ ਮਾਰਚ ਕੱਢ ਕੇ ਜਨਮ ਦਿਹਾੜਾ ਮਨਾਇਆ ਗਿਆ।

ਇਸ ਮੌਕੇ ਕਰਮਜੀਤ ਸਿੰਘ, ਰਾਮ ਸਿੰਘ ਢੀਂਡਸਾ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੇ ਮੈਂਬਰ ਨੇ ਭਗਤ ਸਿੰਘ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਦਾ ਨੌਜਵਾਨ ਨੂੰ ਲੱਚਰ ਸੱਭਿਆਚਾਰ ਪਰੋਸ ਰਹੇ ਅਖੌਤੀ ਗਾਇਕਾਂ ਦਾ ਦੀਵਾਨਾ ਹੋਣ ਦੀ ਥਾਂ ਭਗਤ ਸਿੰਘ ਦੀ ਸੋਚ ਅਤੇ ਵਿਚਾਰਧਾਰਾ ਅਪਨਾ ਕੇ ਭਗਤ ਸਿੰਘ ਨੂੰ ਆਪਣਾ ਰੋਲ ਮਾਡਲ ਮੰਨਣ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਨੂੰ ਪਾਸ ਕਰ ਕੇ ਕਿਸਾਨਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ।