- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਝੋਟਾ ਦੇ ਕਤਲ ਸਬੰਧੀ ਲਹਿਰਾ ਵਿਖੇ ਕੱਢਿਆ ਕੈਂਡਲ ਮਾਰਚ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ), ਡੈਮੋਕਰੇਟਿਕ ਟੀਚਰਜ਼ ਫਰੰਟ ਅਤੇ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ।
ਇਸ ਘਟਨਾ ਦੇ ਵਿਰੋਧ ਵਿੱਚ ਅੱਜ ਲਹਿਰਾ ਦੇ ਵੱਡੇ ਮੰਦਰ ਤੋਂ ਐੱਸਡੀਐੱਮ ਦਫ਼ਤਰ ਤੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਸਮੇਂ ਉਕਤ ਜਥੇਬੰਦੀ ਦੇ ਆਗੂਆਂ ਨੇ ਮੰਗ ਕਰਦਿਆਂ ਕਿਹਾ, ਕਿ ਕਾਤਲਾਂ ਅਤੇ ਨਸ਼ਾ ਮਾਫ਼ੀਆ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਨਸ਼ਾ ਤਸਕਰਾਂ ਨਾਲ ਮਿਲੀਭੁਗਤ ਰੱਖਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਵੇ। ਪੀੜਤ ਪਰਿਵਾਰ ਅਤੇ ਨਸ਼ਾ ਵਿਰੋਧੀ ਲੜਾਈ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਬੋਲਬਾਲਾ ਹੈ,ਜੋ ਪ੍ਰਸ਼ਾਸਨ ਦੀ ਸ਼ਹਿ ਤੇ ਹੋ ਰਿਹਾ ਹੈ। ਜੇਕਰ ਪ੍ਰਸ਼ਾਸਨ ਚਾਹੇ ਤਾਂ ਦੋ ਦਿਨਾਂ ਵਿੱਚ ਨਸ਼ਾ ਖਤਮ ਹੋ ਸਕਦਾ ਹੈ। ਇਸ ਲਈ ਪੰਜਾਬ ਵਿੱਚੋਂ ਨਸ਼ੇ ਦਾ ਮੁਕੰਮਲ ਖਤਮ ਹੋਵਾਂ ਚਾਹੀਦਾ ਹੈ ਤਾਂ ਜੋ ਮਾਵਾਂ ਦੇ ਨੌਜਵਾਨਾਂ ਨੂੰ ਪੁੱਤ ਸਿਵਿਆਂ ਦੇ ਰਾਹ ਨਾ ਪੈਣ।