ਡੋਪ ਟੈਸਟ ਪਾਜੇਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ
ਡੋਪ ਟੈਸਟ ਪੋਜੀਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ
Publish Date: Fri, 30 Jan 2026 06:06 PM (IST)
Updated Date: Sat, 31 Jan 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਟੱਲੇਵਾਲ ਦੀ ਪੁਲਿਸ ਨੇ ਡੋਪ ਟੈਸਟ ਪਾਜੇਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਦੌਰਾਨੇ ਨਾਕਾਬੰਦੀ ਪੁਲ ਨਹਿਰ ਟੱਲੇਵਾਲ ਮੌਜੂਦ ਸੀ ਤਾਂ ਸਾਹਮਣੇ ਤੋਂ ਦੋ ਨੌਜਵਾਨ ਜੋ ਡਿੱਕ-ਡੋਲੇ ਖਾਂਦੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਬਰਨਾਲਾ ਤੋਂ ਡੋਪ ਟੈਸਟ ਕਰਵਾਇਆ, ਡੋਪ ਟੈਸਟ ਪਾਜੇਟਿਵ ਆਉਣ ਕਰ ਕੇ ਪੁਲਿਸ ਨੇ ਰਮਨਦੀਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਮਹਿਲ ਕਲਾ ਅਤੇ ਅਰਸ਼ਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਹਿਲ ਕਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।