ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
Publish Date: Fri, 09 Jan 2026 03:51 PM (IST)
Updated Date: Sat, 10 Jan 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਏਐੱਸਆਈ ਸੁਦਾਗਰ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀ ਦੀ ਮਾਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਦੀ ਲੜਕੀ ਸੈਲੂਨ ’ਚ ਕੰਮ ਕਰਦੀ ਹੈ। ਬੀਤੇ ਦਿਨੀਂ ਉਹ ਘਰੋਂ ਕੰਮ ’ਤੇ ਗਈ ਸੀ ਪਰ ਵਾਪਸ ਘਰ ਨਹੀਂ ਆਈ, ਜਿਸ ਦੀ ਉਨ੍ਹਾਂ ਆਪਣੇ ਤੌਰ ’ਤੇ ਭਾਲ ਕੀਤੀ ਪਰ ਕੁੱਝ ਪਤਾ ਨਹੀਂ ਲੱਗਿਆ। ਉਨ੍ਹਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਦੀ ਨਾਬਾਲਗ ਲੜਕੀ ਨੂੰ ਦੀਪਕ ਕੁਮਾਰ ਪੁੱਤਰ ਮਨੋਹਰ ਵਾਸੀ ਬਰਨਾਲਾ ਵਿਆਹ ਦਾ ਝਾਂਸਾ ਦੇ ਕੇ ਕਿਤੇ ਵਰਗ਼ਲਾ ਕੇ ਲੈ ਗਿਆ ਹੈ। ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।