ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ
ਡੋਪ ਟੈਸਟ ਪੋਜੀਟਿਵ ਆਉਣ ’ਤੇ ਮਾਮਲਾ ਦਰਜ
Publish Date: Thu, 23 Apr 2026 06:13 PM (IST)
Updated Date: Fri, 24 Apr 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਧਨੌਲਾ ਦੀ ਪੁਲਿਸ ਨੇ ਇਕ ਵਿਅਕਤੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ ਕੀਤਾ ਹੈ। ਦੌਰਾਨੇ ਗਸ਼ਤ ਪੁਲਿਸ ਪਾਰਟੀ ਧਨੌਲਾ ਤੋਂ ਭੱਠਲਾ ਰੋਡ ਵੱਲ ਜਾ ਰਹੀ ਸੀ ਤਾਂ ਜਦੋਂ ਪਸ਼ੂ ਮੰਡੀ ਧਨੌਲਾ ਕੋਲ ਪੁੱਜੇ ਤਾਂ ਇਕ ਵਿਅਕਤੀ ਡਿੱਕ ਡੋਲੇ ਖਾਂਦਾ ਆਉਂਦਾ ਵਿਖਾਈ ਦਿੱਤਾ। ਜਿਸਨੇ ਕੋਈ ਨਸ਼ਾ ਕੀਤਾ ਹੋਇਆ ਲਗਦਾ ਸੀ ਜਿਸਦਾ ਡੋਪ ਟੈਸਟ ਕਰਾਉਣ ’ਤੇ ਪਾਜ਼ੇਟਿਵ ਆਉਣ ’ਤੇ ਪੁਲਿਸ ਹਰਪ੍ਰੀਤ ਸਿੰਘ ਉਰਫ ਠੰਡਾ ਪੁੱਤਰ ਕਰਮਜੀਤ ਸਿੰਘ ਵਾਸੀ ਕੱਟੂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।