ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ ਮਾਮਲਾ ਦਰਜ
Publish Date: Sun, 12 Apr 2026 06:05 PM (IST)
Updated Date: Mon, 13 Apr 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ
ਬਰਨਾਲਾ ਪੁਲਿਸ ਨੇ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਅਨੂਪ ਕੁਮਾਰ ਪੁੱਤਰ ਸਤਪਾਲ ਵਾਸੀ ਕਿਲਾ ਮੁਹੱਲਾ ਬਰਨਾਲਾ ਤੇ ਬੰਟੀ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਗੁਰੁ ਨਾਨਕ ਨਗਰ ਬਾਜੀਗਰ ਬਸਤੀ ਬਰਨਾਲਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਹਨ ਜਿਲ੍ਹਾਂ ਪਾਸੋ ਰੇਡ ਕਰਕੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਕੱਦਮੇ ਦੀ ਤਫਤੀਸ ਦੌਰਾਨ ਸੰਜੇ ਕੁਮਾਰ ਉਰਫ ਯੂ.ਕੇ. ਪੁੱਤਰ ਰਾਜਿੰਦਰ ਸਿੰਘ ਵਾਸੀ ਛੋਟਾ ਵੇਹੜਾ ਬਾਲਾ ਪੱਤੀ ਸੰਘੇੜਾ ਤੇ ਹਰਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਮੰਗਤ ਰਾਏ ਵਾਸੀ ਬੱਸ ਸਟੈਡ ਦੀ ਬੈਕ ਸਾਇਡ ਸੈਸੀ ਬਸਤੀ ਬਰਨਾਲਾ ਨੂੰ ਵੀ ਮੁਕੱਦਮੇ ’ਚ ਨਾਮਜ਼ਦ ਕੀਤਾ ਗਿਆ।