- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਰੂੜੇਕੇ ਕਲਾ ਦੀ ਪੁਲਿਸ ਨੇ ਦੌਰਾਨੇ ਗਸ਼ਤ ਪੁਲਿਸ ਪਾਰਟੀ ਪਿੰਡ ਪੱਖੋ ਕਲਾ ਅਨਾਜ ਮੰਡੀ ਪਾਸ ਜਾ ਰਹੀ ਸੀ ਤਾਂ ਸਾਹਮਣੇ ਤੋਂ ਦੋ ਮੋਨੇ ਨੌਜਵਾਨ ਡਿੱਕ-ਡੋਲੇ ਖਾਂਦੇ ਆਉਂਦੇ ਦਿਖਾਈ ਦਿੱਤੇ, ਜਿਸ ’ਤੇ ਉਕਤਾਨ ਨੌਜਵਾਨਾਂ ਦਾ ਨਾਮ ਪਤਾ ਪੁੱਛਿਆ ਜਿੰਨ੍ਹਾਂ ’ਚੋਂ ਪੁੱਛਣ ਪਰ ਪਹਿਲੇ ਨੌਜਵਾਨ ਵਿਅਕਤੀ ਨੇ ਜੁਬਾਨ ਲੜਖੜਾਉਂਦੇ ਹੋਏ ਆਪਣਾ ਨਾਮ ਮਹਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਹਰਚੰਦ ਬਸਤੀ ਰਾਜੀਆ ਤੇ ਦੂਸਰੇ ਵਿਅਕਤੀ ਨੇ ਆਪਣਾ ਨਾਮ ਗੁਰਜੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਨੇੜੇ ਗੁਰੂਦੁਆਰਾ ਰਾਜੀਆ ਦੱਸਿਆ। ਜਿਨ੍ਹਾਂ ਦਾ ਸਿਵਲ ਹਸਪਤਾਲ ਬਰਨਾਲਾ ਤੋ ਡੋਪ ਟੈਸਟ ਕਰਵਾਇਆ ਗਿਆ। ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ ਕੀਤਾ ਗਿਆ ਹੈ।