ਭੁੱਕੀ ਵੇਚਣ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ
ਭੁੱਕੀ ਚੂਰਾ ਪੋਸਤ ਵੇਚਣ ਵਾਲਿਆਂ ਦੇ ਖਿਲਾਫ਼ ਮਾਮਲਾ ਦਰਜ
Publish Date: Thu, 29 Jan 2026 05:36 PM (IST)
Updated Date: Fri, 30 Jan 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਬਰਨਾਲਾ ਦੀ ਪੁਲਿਸ ਨੇ ਭੁੱਕੀ ਚੂਰਾ ਪੋਸਤ ਵੇਚਣ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਸਮਸੇਰ ਸਿੰਘ ਵਾਸੀ ਕਾਉਕੇ ਕਲਾ, ਗੁਰਦੀਪ ਸਿੰਘ ਉਰਫ ਗੱਗੂ ਪੁੱਤਰ ਬਲਦੇਵ ਸਿੰਘ ਵਾਸੀ ਹਲਵਾਰਾ ਜ਼ਿਲ੍ਹਾ ਲੁਧਿਆਣਾ ਤੇ ਸਿਮਰਜੀਤ ਸਿੰਘ ਉਰਫ ਸਿਮਰ ਪੁੱਤਰ ਗੁਰਵਿੰਦਰ ਸਿੰਘ ਵਾਸੀ ਗਿੱਲ ਲੁਧਿਆਣਾ ਉਕਤਾਨ ਦੋਸ਼ੀ ਜੋ ਬਾਹਰਲੀ ਸਟੇਟ ਤੋਂ ਭੁੱਕੀ ਲਿਆਕੇ ਪੰਜਾਬ ’ਚ ਸਪਲਾਈ ਕਰਨ ਦੇ ਆਦੀ ਹਨ, ਜੋ ਅੱਜ ਵੀ ਇਹ ਆਪਣੇ ਕੈਂਟਰ ’ਤੇ ਬਾਹਰਲੀ ਸਟੇਟ ਤੋਂ ਭੁੱਕੀ ਲੈ ਕੇ ਬਠਿੰਡਾ ਸਾਇਡ ਤੋਂ ਬਰਨਾਲਾ ਨੂੰ ਆ ਰਹੇ ਹਨ, ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।