ਕੁੱਟਮਾਰ ਕਰਨ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ
ਕੁੱਟਮਾਰ ਕਰਨ ਵਾਲਿਆਂ ਦੇ ਖਿਲਾਫ਼ ਮਾਮਲਾ ਦਰਜ
Publish Date: Sun, 25 Jan 2026 04:03 PM (IST)
Updated Date: Mon, 26 Jan 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਕੁੱਟਮਾਰ ਕਰਨ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਮੁਦੱਈ ਰੋਹਿਤ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਜੰਡਾਵਾਲਾ ਰੋਡ ਸੰਤਾ ਵਾਲੀ ਗਲੀ ਬਰਨਾਲਾ ਨੇ ਬਿਆਨ ਦਰਜ ਕਰਵਾਏ ਕਿ ਰਾਤ ਸਮੇਂ ਉਹ ਆਪਣੇ ਘਰ ਅੱਗੇ ਖੜ੍ਹਾ ਸੀ ਤਾਂ ਕਾਲੂ ਸਿੰਘ ਪੁੱਤਰ ਸੋਤਾ ਸਿੰਘ ਵਾਸੀ ਘੁਮਿਆਰਾ ਵਾਲੀ ਗਲੀ ਬਰਨਾਲਾ ਤੇ 5/6 ਨਾਮਾਲੂਮ ਵਿਅਕਤੀਆਂ ਦੇ ਮੋਟਰਸਾਈਕਲਾਂ ’ਤੇ ਮੇਰੇ ਘਰ ਅੱਗੇ ਆ ਕੇ ਮੇਰੀ ਰਾਡਾਂ ਤੇ ਸੋਟੀਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਪੁਲਿਸ ਨੇ ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।