ਕੁੱਟਮਾਰ ਕਰਨ ਵਾਲਿਆਂ ਦੇ ਖਿਲਾਫ਼ ਮਾਮਲਾ ਦਰਜ
ਕੁੱਟਮਾਰ ਕਰਨ ਵਾਲਿਆਂ ਦੇ ਖਿਲਾਫ਼ ਮਾਮਲਾ ਦਰਜ
Publish Date: Sun, 25 Jan 2026 04:12 PM (IST)
Updated Date: Mon, 26 Jan 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਧਨੌਲਾ ਦੀ ਪੁਲਿਸ ਨੇ ਕੁੱਟਮਾਰ ਕਰਨ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਮੁਦੱਈ ਰਾਮ ਲਾਲ ਪੁੱਤਰ ਮੱਖਣ ਲਾਲ ਵਾਸੀ ਭੈਣੀ ਸਾਹਿਬ ਅਗਵਾੜ੍ਹ, ਅਤਰਗੜ੍ਹ ਰੋਡ ਧਨੌਲਾ ਨੇ ਆਪਣਾ ਬਿਆਨ ਦਰਜ ਕਰਵਾਏ ਕਿ ਰਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਮੇਜਰ ਸਿੰਘ, ਗੁਰਜੀਤ ਕੌਰ ਪਤਨੀ ਰਵਿੰਦਰ ਸਿੰਘ ਉਰਫ ਬਿੰਦਰ, ਸਾਹਿਬ ਸਿੰਘ ਪੁੱਤਰ ਰਵਿੰਦਰ ਸਿੰਘ ਉਰਫ ਬਿੰਦਰ ਵਾਸੀਆਨ ਭੈਣੀ ਸਾਹਿਬ ਅਗਵਾੜ੍ਹ, ਅਤਰਗੜ੍ਹ ਰੋਡ ਧਨੌਲਾ ਨੇ ਉਸ ਨਾਲ ਗਾਲੀ-ਗਲੋਚ ਕਰਦਿਆਂ ਕੁੱਟਮਾਰ ਕੀਤੀ। ਜਿਨ੍ਹਾਂ ਕੋਲ ਹਥਿਆਰ ਸਨ। ਪੁਲਿਸ ਨੇ ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।