ਕੁੱਟਮਾਰ ਕਰਨ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ
ਕੁੱਟਮਾਰ ਕਰਨ ਵਾਲਿਆਂ ਦੇ ਖਿਲਾਫ਼ ਮਾਮਲਾ ਦਰਜ
Publish Date: Sun, 01 Feb 2026 04:15 PM (IST)
Updated Date: Mon, 02 Feb 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਠੁੱਲੀਵਾਲ ਦੀ ਪੁਲਿਸ ਵੱਲੋਂ ਕੁੱਟਮਾਰ ਕਰਨ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਮੁਦੱਈ ਏਕਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖਿਆਲੀ ਨੇ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਪਰਿਵਾਰ ਸਮੇਤ ਆਪਣੇ ਚਾਚੇ ਦੇ ਲੜਕੇ ਦੇ ਮੁੰਡੇ ਦੀ ਲੋਹੜੀ ’ਤੇ ਗਿਆ ਸੀ, ਜਿੱਥੇ ਡੀਜੇ ’ਤੇ ਉਸ ਦੀ ਭੈਣ ਤੇ ਰਿਸ਼ਤੇਦਾਰੀ ’ਚੋਂ ਔਰਤਾਂ ਨੱਚ ਰਹੀਆਂ ਸਨ ਤਾਂ ਮਨਵੀਰ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਖਿਆਲੀ, ਹਰਪ੍ਰੀਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਖਿਆਲੀ, ਮਲਵਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਖਿਆਲੀ ਵੀ ਡੀਜੇ ’ਤੇ ਨੱਚਣ ਲੱਗੇ ਤੇ ਭੱਦੀ ਸ਼ਬਦਾਵਲੀ ਵਾਲੇ ਗੀਤ ਚਲਾਉਣ ਲੱਗੇ। ਜਦ ਉਸ ਨੇ ਇਨ੍ਹਾਂ ਨੂੰ ਕਿਹਾ ਕਿ ਆਪਾਂ ਬਾਅਦ ’ਚ ਨੱਚ ਲਵਾਗੇ ਪਹਿਲਾ ਲੇਡੀਜ਼ ਨੂੰ ਨੱਚ ਲੈਣਦੋ ਤਾਂ ਇਨ੍ਹਾਂ ਤਿੰਨਾਂ ਵਿਅਕਤੀਆਂ ਨੇ ਮੁਦੱਈ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਪੁਲਿਸ ਨੇ ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।