ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ’ਚ 2 ਖ਼ਿਲਾਫ਼ ਮਾਮਲਾ ਦਰਜ
ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ’ਚ ਦੋ ਖਿਲਾਫ਼ ਮਾਮਲਾ ਦਰਜ
Publish Date: Fri, 10 Apr 2026 06:59 PM (IST)
Updated Date: Sat, 11 Apr 2026 04:12 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਲੰਘੇਂ ਦਿਨੀਂ ਸਹਿਣਾ ਤੋਂ ਲਾਪਤਾ ਹੋਏ ਨੌਜਵਾਨ ਗੁਰਵਿੰਦਰ ਸਿੰਘ ਕਾਲੀ ਪੁੱਤਰ ਕੋਰਾ ਸਿੰਘ ਦੀ ਲਾਸ਼ ਦੇ ਮਾਮਲੇ ’ਚ ਪੁਲਿਸ ਨੇ ਦੋ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਵਿੰਦਰ ਸਿੰਘ ਕਾਲੀ ਦੇ ਭਰਾ ਗੁਰਪਾਲ ਸਿੰਘ ਪੁੱਤਰ ਕੋਰਾ ਸਿੰਘ ਦੇ ਬਿਆਨਾਂ ’ਤੇ ਬੱਸ ਸਟੈਂਡ ਪੁਲਸ ਚੌਕੀ ਬਰਨਾਲਾ ਦੇ ਗੁਰਸਿਮਰਨਜੀਤ ਸਿੰਘ ਏਐੱਸਆਈ ਵੱਲੋ ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਕਾਲ਼ਾ ਸਿੰਘ ਸਰਕਾਰੀ ਵਿਹੜਾਂ ਤੇ ਰਜਨੀ ਵਾਸੀ ਬਰਨਾਲਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ।