ਅਣਗਹਿਲੀ ਨਾਲ ਵਾਹਨ ਚਲਾਉਣ ’ਤੇ ਮਾਮਲਾ ਦਰਜ
ਅਣਗਹਿਲੀ ਨਾਲ ਵਾਹਨ ਚਲਾਉਣ ’ਤੇ ਮਾਮਲਾ ਦਰਜ
Publish Date: Fri, 27 Feb 2026 05:44 PM (IST)
Updated Date: Sat, 28 Feb 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ ਇਕ ਬਰਨਾਲਾ ਦੀ ਪੁਲਿਸ ਨੇ ਅਣਗਹਿਲੀ ਨਾਲ ਵਾਹਨ ਚਲਾਉਣ ’ਤੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ’ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਮੁਦੱਈ ਸੰਜੀਵ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਾਨਾ ਦਾ ਮਹੁੱਲਾ ਭਦੌੜ ਨੇ ਬਿਆਨ ਦਰਜ ਕਰਵਾਏ ਕਿ ਉਹ ਸਮੇਤ ਆਪਣੀ ਪਤਨੀ ਪੂਜਾ ਰਾਣੀ ਦੇ ਮੋਟਰਸਾਈਕਲ ’ਤੇ ਬਰਨਾਲਾ ਨੂੰ ਆ ਰਿਹਾ ਸੀ ਤਾਂ ਨੇੜੇ ਡਰੇਨ ਬਾਜਾਖਾਨਾ ਰੋਡ ਬਰਨਾਲਾ ਕੋਲ ਪਿਛੋ ਦੀ ਨਾਮਾਲੂਮ ਵ੍ਹੀਕਲ ਦੇ ਨਾਮਾਲੂਮ ਡਰਾਈਵਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਉਨ੍ਹਾਂ ਦੇ ਸੱਟਾਂ ਲੱਗੀਆਂ। ਪੁਲਿਸ ਨੇ ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਨਾਮਾਲੂਮ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।