ਕੁੱਟਮਾਰ ਕਰਨ ਦੇ ਮਾਮਲੇ ’ਚ ਕੇਸ ਦਰਜ
ਕੁੱਟਮਾਰ ਕਰਨ ਦੇ ਮਾਮਲੇ ’ਚ ਕੇਸ ਦਰਜ
Publish Date: Tue, 06 Jan 2026 05:59 PM (IST)
Updated Date: Wed, 07 Jan 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਮਹਿਲਕਲਾਂ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ 4 ਜਨਵਰੀ ਨੂੰ ਮੁਦੱਈ ਬੰਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਮਹਿਲ ਖੁਰਦ ਸ਼ਾਮ ਨੂੰ ਗੇੜਾ ਮਾਰਨ ਗਿਆ ਸੀ ਤਾਂ ਮਹਿੰਦਰ ਸਿੰਘ ਪੁੱਤਰ ਅਮਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਹਰਮੇਲ ਸਿੰਘ ਤੇ ਮਨਜੀਤ ਸਿੰਘ ਉਰਫ ਲਾਡੀ ਪੁੱਤਰ ਜਰਨੈਲ ਸਿੰਘ ਵਾਸੀਆਨ ਮਹਿਲ ਖੁਰਦ ਨੇ ਮੁਦੱਈ ਦੀ ਕੁੱਟਮਾਰ ਕੀਤੀ, ਸੱਟਾਂ ਮਾਰੀਆਂ। ਪੁਲਿਸ ਨੇ ਮੁਦੱਈ ਦੇ ਬਿਆਨ ਦੇ ਆਧਾਰ ’ਤੇ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।