ਸਟਾਫ਼ ਰਿਪੋਰਟਰ, ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਕਿਸਾਨਾਂ ਵੱਲੋਂ ਝੋਨੇ ਦੀ ਨਾੜ ਤੇ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ 'ਚ ਬਰਨਾਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 8 ਨਾਮਜ਼ਦ ਕਿਸਾਨਾਂ ਤੇ 2 ਅਣਪਛਾਤੇ ਕਿਸਾਨਾਂ 'ਤੇ ਕੇਸ ਦਰਜ ਕੀਤਾ ਹੈ। ਥਾਣਾ ਭਦੌੜ ਦੇ ਹੌਲਦਾਰ ਸੰਤੋਖ ਸਿੰਘ ਨੇ ਦੱਸਿਆ ਦੌਰਾਨੇ ਗਸ਼ਤ ਬੱਸ ਸਟੈਂਡ ਭਦੌੜ ਮੌਜੂਦ ਸੀ ਤਾਂ ਮੁਖਬਰ ਦੀ ਇਤਲਾਹ 'ਤੇ ਗੁਰਮੇਲ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਬਾਹਮੀਆਣਾ ਰੋਡ ਭਦੌੜ 'ਤੇ ਪਰਾਲੀ ਨੂੰ ਅੱਗ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਇਕ ਹੋਰ ਮਾਮਲੇ 'ਚ ਥਾਣਾ ਤਪਾ ਮੰਡੀ ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਮਨਦੀਪ ਕੁਮਾਰ ਪੁੱਤਰ ਜਨਕ ਰਾਜ ਵਾਸੀ ਮਹਿਤਾ 'ਤੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਥਾਣਾ ਤਪਾ ਮੰਡੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਵਕੀਲ ਸਿੰਘ ਪੁੱਤਰ ਚਰਨ ਸਿੰਘ ਵਾਸੀ ਘੁੰਨਸ 'ਤੇ ਖੇਤ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਇਕ ਹੋਰ ਮਾਮਲੇ ਥਾਣਾ ਧਨੌਲਾ ਦੇ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਮਾਨਾ ਪਿੰਡੀ ਨੇੜੇ ਦੀਪ ਪੈਲੇਸ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਖੇਤ 'ਚ ਪਰਾਲੀ ਨੂੰ ਅੱਗ ਲਾਈ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ 'ਤੇ ਕੇਸ ਦਰਜ ਕੀਤਾ ਹੈ। ਥਾਣਾ ਧਨੌਲਾ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਬੱਸ ਅੱਡਾ ਹਰੀਗੜ੍ਹ ਮੌਜੂਦ ਸੀ ਤਾਂ ਮੁਖਬਰ ਦੀ ਇਤਲਾਹ 'ਤੇ ਟੌਲ ਪਲਾਜਾ ਨੇੜੇ ਕਿਸੇ ਅਣਪਛਾਤੇ ਵਿਅਕਤੀ 'ਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਅਜੀਤ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਠੁੱਲ੍ਹੀਵਾਲ 'ਤੇ ਆਪਣੇ ਖੇਤ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਇਕ ਹੋਰ ਮਾਮਲੇ 'ਚ ਥਾਣਾ ਮਹਿਲ ਕਲਾਂ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਬਿਸ਼ਨ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕਾਲਸਾ ਪੱਤੀ ਰਾਏਸਰ ਪੰਜਾਬ 'ਤੇ ਖੇਤ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਥਾਣਾ ਰੂੜੇਕੇ ਕਲਾਂ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਬਾਸੋ ਪੱਤੀ ਪੱਖੋ ਕਲਾਂ 'ਤੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਥਾਣਾ ਸਦਰ ਦੇ ਹੌਲਦਾਰ ਬਲੀ ਰਾਮ ਨੇ ਦੱਸਿਆ ਕਿ ਚਮਕੌਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਨਾਈਵਾਲ 'ਤੇ ਖੇਤ 'ਚ ਝੋਨੇ ਦੀ ਨਾੜ ਤੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਥਾਣਾ ਟੱਲੇਵਾਲ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਬਖ਼ਸ਼ ਸਿੰਘ ਪੁੱਤਰ ਜਾਗਰ ਸਿੰਘ ਵਾਸੀ ਰਾਮਗੜ੍ਹ 'ਤੇ ਖੇਤ ਝੋਨੇ ਦੀ ਨਾੜ ਤੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ।