- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਪਰਸਨ ਜਸਬੀਰ ਕੌਰ ਸ਼ੇਰਗਿੱਲ ਨੇ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਆਮਦ ਜ਼ੋਰਾਂ ਉੱਤੇ ਚੱਲ ਰਹੀ ਹੈ। ਅਤੇ ਕਿਸਾਨ ਝੋਨੇ ਦੀ ਕਢਾਈ ਕਰਕੇ ਮੰਡੀਆਂ ਵਿੱਚ ਲਿਆ ਰਹੇ ਹਨ। ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਵੀ ਝੋਨੇ ਦੀ ਖਰੀਦ ਲਈ ਕੰਮ ਤੇਜ਼ ਕਰ ਦਿੱਤੇ ਹਨ। ਇਸ ਦੇ ਚਲਦੇ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਨੇ ਦਿੜ੍ਹਬਾ ਦੀਆਂ ਕਈ ਮੰਡੀਆਂ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਸ਼ਾਦੀਹਰੀ ਅਤੇ ਹੋਰ ਪਿੰਡਾਂ ਵਿੱਚ ਜਾ ਕੇ ਝੋਨੇ ਦੀ ਖਰੀਦ ਅਤੇ ਬਾਕੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਵੱਡੇ ਪੱਧਰ ਉੱਤੇ ਸ਼ੁਰੂ ਹੋ ਚੁੱਕੀ ਹੈ ਅਤੇ ਕਿਸੇ ਵੀ ਮਜ਼ਦੂਰ ਕਿਸਾਨ ਜਾਂ ਆੜ੍ਹਤੀਏ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਵੱਡੇ ਪੱਧਰ ਉੱਤੇ ਚੱਲ ਰਹੀ ਹੈ ਅਤੇ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪੱਕੀ ਹੋਈ ਫਸਲ ਅਤੇ ਖਰੀਦ ਦੇ ਮਾਪਦੰਡਾਂ ਤੇ ਸਹੀ ਉੱਤਰ ਦੀ ਹੀ ਲੈ ਕੇ ਆਉਣ। ਜੇਕਰ ਝੋਨੇ ਦੀ ਫਸਲ ਮਿਆਰੀ ਨਮੀ ਤੇ ਮੰਡੀ ਵਿੱਚ ਆਵੇਗੀ ਤਾਂ ਜਲਦੀ ਉਸਦੀ ਖਰੀਦ ਕੀਤੀ ਜਾਵੇਗੀ ਅਤੇ ਕਿਸਾਨ ਨੂੰ ਜਲਦੀ ਹੀ ਜਲਦੀ ਹੀ ਝੋਨੇ ਦੀ ਖਰੀਦ ਕਰਕੇ ਉਸਦੇ ਘਰ ਵਾਪਸ ਭੇਜ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਸਬੰਧੀ ਅਦਾਇਗੀ ਵੀ ਪੰਜਾਬ ਸਰਕਾਰ ਵੱਲੋਂ ਜਲਦੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਿਸੇ ਵੀ ਕਿਸਮ ਦਾ ਝੋਨੇ ਦੀ ਖਰੀਦ ਲਈ ਦਿੱਕਤ ਪੈਦਾ ਹੁੰਦੀ ਹੈ ਤਾਂ ਉਹ ਮਾਰਕੀਟ ਕਮੇਟੀ ਦੇ ਦਫਤਰ ਤੁਰੰਤ ਸੂਚਿਤ ਕੀਤਾ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਵਤਾਰ ਸਿੰਘ ਪੂਨੀਆ ਹਾਜ਼ਰ ਸਨ।