ਸ਼ੰਭੂ ਗੋਇਲ, ਲਹਿਰਾਗਾਗਾ

ਤਹਿਸੀਲਦਾਰ ਲਹਿਰਾਗਾਗਾ ਸੁਰਿੰਦਰ ਸਿੰਘ ਵੱਲੋਂ ਕੋਰੋਨਾ ਅਤੇ ਟ੍ਰੈਿਫ਼ਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਜੇ ਕੋਈ ਸਰਕਾਰ ਵੱਲੋਂ ਜਾਰੀ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਉਨ੍ਹਾਂ 18 ਦੇ ਲਗਭਗ ਬਿਨਾਂ ਮਾਸਕ ਵਾਲੇ ਅਤੇ ਹੋਰ ਤਰੁੱਟੀਆਂ ਵਾਲੇ ਵਿਅਕਤੀ ਦੇ ਚਲਾਨ ਕਰਨ ਉਪਰੰਤ ਕੀਤਾ ਕਿ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਬਣਾਇਆ ਜਾਵੇ।

ਤਹਿਸੀਲਦਾਰ ਨੇ ਇਲਾਕਾ ਨਿਵਾਸੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਹੈ। ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।