ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ: ਕੋਰੋਨਾ ਮਹਾਮਾਰੀ ਕਾਰਨ ਦੇ ਚਲਦਿਆਂ ਸਰਕਾਰ ਵੱਲੋਂ ਘਰਾਂ ਤੋਂ ਬਾਹਰ ਨਿੱਕਲਦੇ ਸਮੇਂ ਮੂੰਹ 'ਤੇ ਮਾਸਕ ਪਹਿਨਣਾ, ਸਰੀਰਕ ਦੂਰੀ ਬਣਾਈ ਰੱਖਣਾ, ਜਨਤਕ ਥਾਵਾਂ 'ਤੇ ਥੁੱਕਣਾ ਆਦਿ ਬੰਦ ਕੀਤਾ ਗਿਆ ਹੈ, ਜੇਕਰ ਕੋਈ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਨਜ਼ਰ ਆਉਂਦਾ ਹੈ ਤਾਂ ਉਨ੍ਹਾਂ ਦੇ ਖਿਲਾਫ਼ ਕਾਰਵਾਈ ਤੇ ਜ਼ੁਰਮਾਨਾ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ ਦੇ ਚੱਲਦਿਆਂ ਬਰਨਾਲਾ ਜ਼ਿਲ੍ਹੇ ਅੰਦਰ ਵੱਡੀ ਗਿਣਤੀ ਲੋਕਾਂ ਦੇ ਚਲਾਣ ਕੱਟੇ ਗਏ ਹਨ ਤੇ ਕੇਸ ਦਰਜ ਕੀਤੇ ਗਏ ਹਨ।

ਹੁਣ ਤੱਕ ਬਰਨਾਲਾ ਪੁਲਿਸ ਵਲੋਂ ਬਿਨ੍ਹਾਂ ਮਾਸਕ ਤੋਂ ਘੁਮਣ 'ਤੇ 4877 ਲੋਕਾਂ ਦੇ ਚਲਾਣ ਕੀਤੇ ਹਨ। ਇਸ ਤੋਂ ਇਲਵਾਾ ਇਕਾਂਤਵਾਸ ਦੀ ਉਲੰਘਣਾ ਕਰਨ 'ਤੇ ਤਿੰਨ ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਤੇ ਜਨਤਕ ਥਾਵਾਂ 'ਤੇ ਧੁੱਕਣ 'ਤੇ 45 ਲੋਕਾਂ ਦੇ ਚਲਾਣ ਤੇ ਸਰੀਰਕ ਦੂਰੀ ਦੀ ਪਾਲਣਾ ਨਾ ਕਰਨ 'ਤੇ ਚਾਰ ਲੋਕਾਂ 'ਤੇ ਕੇਸ ਦਰਜ ਕੀਤਾ ਗਿਆ ਹੈ।

ਇਸ ਬਾਰੇ ਡੀਸੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਸਰਕਾਰ ਵੱਲੋਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੇ ਲਈ ਨਿਰਦੇਸ਼ ਜਾਰੀ ਕਰ ਰਹੀ ਹੈ। ਇਸ ਲਈ ਲੋਕਾਂ ਦਾ ਫ਼ਰਜ਼ ਬਣਾ ਹੈ ਕਿ ਉਹ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨ ਤੇ ਇਸ ਭਿਆਨਕ ਮਹਾਮਾਰੀ ਤੋਂ ਬਚਾਅ ਰੱਖਣ।

ਡੀਐੱਸਪੀ ਲਖਵੀਰ ਸਿੰਘ ਟਿਵਾਣਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਘਰ ਤੋਂ ਬਾਹਰ ਨਿੱਕਲਦਾ ਹੈ, ਤਾਂ ਉਸ ਨੂੰ ਘਰਾਂ ਤੋਂ ਬਾਹਰ ਨਿੱਕਲਦੇ ਸਮੇਂ ਮੂੰਹ 'ਤੇ ਮਾਸਕ ਪਹਿਨਣਾ ਜ਼ਰੂਰੀ ਹੈ, ਇਸ ਤੋਂ ਇਲਾਵਾ ਸਰੀਰਕ ਦੂਰੀ ਰੱਖਣੀ ਚਾਹੀਦੀ ਤੇ ਸਰਕਾਰ ਵੱਲੋਂ ਜਾਰੀ ਕੀਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਦਾ ਨਜ਼ਰ ਆਉਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਰੀ ਹੈ ਤੇ ਚਲਾਣ ਕੀਤੇ ਜਾ ਰਹੇ ਹਨ।