ਪਤੰਗਾਂ ਤੇ ਡੋਰਾਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ
ਚੌਕੀ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ’ਚ ਪਤੰਗਾਂ ਅਤੇ ਡੋਰਾਂ ਦੀ ਦੁਕਾਨਾਂ ਦੀ ਕੀਤੀ ਚੈਕਿੰਗ
Publish Date: Wed, 14 Jan 2026 04:31 PM (IST)
Updated Date: Thu, 15 Jan 2026 04:01 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਬਸੰਤ ਪੰਚਮੀ ਦੇ ਮੌਕੇ ਦੇ ਉੱਪਰ ਹੋਣ ਵਾਲੀ ਪਤੰਗਬਾਜ਼ੀ ਨੂੰ ਮੁੱਖ ਰੱਖਦਿਆਂ ਹੋਇਆਂ ਸਿਟੀ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ’ਚ ਤਪਾ ਪੁਲਿਸ ਨੇ ਪਤੰਗਾਂ ਤੇ ਡੋਰਾਂ ਦੀਆਂ ਦੁਕਾਨਾਂ ਦੇ ਉੱਪਰ ਚੈਕਿੰਗ ਕੀਤੀ ਤੇ ਇਸ ਮੌਕੇ ਉਨ੍ਹਾਂ ਵੱਲੋਂ ਜਿੱਥੇ ਚੈਕਿੰਗ ਕੀਤੀ ਗਈ ਉੱਥੇ ਹੀ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਉੱਪਰ ਜਾਨਲੇਵਾ ਬਣਦੀ ਜਾ ਰਹੀ ਚਾਈਨਾ ਡੋਰ ਨੂੰ ਨਾ ਵੇਚਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜ੍ਹਿਆ ਗਿਆ ਤਾਂ ਉਸ ਦੇ ਉੱਪਰ ਸਖਤ ਤੋਂ ਸਖਤ ਕਾਨੂੰਨੀ ਧਾਰਾ ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਬੱਚਿਆਂ ਦੇ ਮਾਤਾ ਪਿਤਾ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾਲ ਪਤੰਗ ਨਾ ਚੜਾਉਣ ਦੇਣ ਕਿਉਂਕਿ ਇਸ ਚਾਈਨਾ ਡੋਰ ਦੀ ਲਪੇਟ ’ਚ ਕਈ ਮੋਟਰਸਾਈਕਲ ਸਵਾਰ ਇਸਦੀ ਲਪੇਟ ’ਚ ਆ ਜਾਂਦਾ ਹੈ ਤੇ ਜਖਮੀ ਹੋ ਜ਼ਾਂਦੇ ਹਨ ਅਤੇ ਇਸਦੀ ਲਪੇਟ ’ਚ ਆ ਕੇ ਹਵਾ ’ਚ ਉੱਡਣ ਵਾਲੇ ਪੰਛੀ ਵੀ ਆ ਜਾਂਦੇ ਹਨ ਤੇ ਆਪਣੀ ਜਾਨ ਗਵਾ ਲੈਂਦੇ ਹਨ, ਸੋ ਸਾਰਿਆਂ ਨੂੰ ਉਹਨਾਂ ਦੇ ਵੱਲੋਂ ਅਪੀਲ ਕੀਤੀ ਗਈ ਕਿ ਉਹ ਇਸ ਖਤਰਨਾਕ ਚਾਇਨਾ ਡੋਰ ਦੀ ਵਰਤੋਂ ਨਾ ਕਰਨ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਵੱਲੋਂ ਚੈਕਿੰਗ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਉਨ੍ਹਾਂ ਨੂੰ ਚਾਈਨਾ ਡੋਰ ਦੀ ਬਰਾਮਦਗੀ ਨਹੀਂ ਹੋਈ ਪਰ ਉਨ੍ਹਾਂ ਕਿਹਾ ਕਿ ਉਹ ਬਸੰਤ ਪੰਚਮੀ ਦੇ ਤਿਉਹਾਰ ਦੇ ਮੌਕੇ ਨੂੰ ਮੁੱਖ ਰੱਖਦਿਆਂ ਹੋਇਆਂ ਆਉਣ ਵਾਲੇ ਦਿਨਾਂ ’ਚ ਵੀ ਇਸ ਤਰ੍ਹਾਂ ਦੀ ਚੈਕਿੰਗ ਨੂੰ ਜਾਰੀ ਰੱਖਣਗੇ।