- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਲਵਾ ਦੇ ਪ੍ਰਸਿੱਧ ਅਤੇ ਇਤਿਹਾਸਕ ਮੇਲੇ ਛਪਾਰ ਵਿਖੇ ਪੰਜਾਬ ਦੀ ਰਾਜਨੀਤੀ ਵਿੱਚ ਤੇਜ਼ੀ ਨਾਲ ਉੱਭਰ ਕੇ ਸਾਹਮਣੇ ਆ ਰਹੀ ਨਵੀਂ ਰਾਜਸੀ ਧਿਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵੱਲੋਂ ਇੱਕ ਵਿਸ਼ਾਲ ਅਤੇ ਇਤਿਹਾਸਕ ਪਲੇਠੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।

ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ/ਛਪਾਰ : ਮਾਲਵਾ ਦੇ ਪ੍ਰਸਿੱਧ ਅਤੇ ਇਤਿਹਾਸਕ ਮੇਲੇ ਛਪਾਰ ਵਿਖੇ ਪੰਜਾਬ ਦੀ ਰਾਜਨੀਤੀ ਵਿੱਚ ਤੇਜ਼ੀ ਨਾਲ ਉੱਭਰ ਕੇ ਸਾਹਮਣੇ ਆ ਰਹੀ ਨਵੀਂ ਰਾਜਸੀ ਧਿਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵੱਲੋਂ ਇੱਕ ਵਿਸ਼ਾਲ ਅਤੇ ਇਤਿਹਾਸਕ ਪਲੇਠੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਚੇਚੇ ਤੌਰ ’ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਯਾਲੀ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਪੁੱਜੇ।
ਉਹਨਾਂ ਆਪਣੇ ਭਾਸ਼ਣ ਵਿੱਚ ਮੌਜੂਦਾ ਆਪ ਸਰਕਾਰ, ਕਾਂਗਰਸ ਅਤੇ ਅਕਾਲੀ ਦਲ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਕਾਨਫਰੰਸ ਵਿੱਚ ਰਿਕਾਰਡ ਤੋੜ ਇਕੱਠ ਅਤੇ ਲੋਕਾਂ ਨਾਲ ਕੀਤੀ ਗੱਲਬਾਤ ਇਹ ਗੱਲ ਇਹ ਦਰਸਾਉਂਦੀ ਹੈ ਕਿ ਇਸ ਚੋਣ ਮੁਕਾਬਲਾ ਕਾਫੀ ਦਿਲਚਸਪ ਹੋਵੇਗਾ।ਬਾਪੂ ਤਰਸੇਮ ਨੂੰ ਜਦੋਂ ਪੁੱਛਿਆ ਗਿਆ ਕਿ ਹਿੰਦੂ ਭਾਈਚਾਰੇ ਵਿੱਚ ਪਾਰਟੀ ਦਾ ਵਿਸ਼ਵਾਸ ਬਹਾਲ ਕਰਨ ਲਈ ਹੋਰ ਕੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਉਹਨਾਂ ਕਿਹਾ ਕਿ ਸਾਡੀ ਪਾਰਟੀ ਤਾਂ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਸਾਡੀ ਪਾਰਟੀ ਦੀ ਸਰਕਾਰ ਵਿੱਚ ਉਪ ਮੁੱਖ ਮੰਤਰੀ ਹਿੰਦੂ ਭਾਈਚਾਰੇ ਤੋਂ ਹੀ ਹੋਵੇਗਾ।
ਇਸ ਤੋਂ ਇਲਾਵਾ ਦਲਿਤ ਭਾਈਚਾਰੇ ਤੋਂ ਵੀ ਸਰਕਾਰ ਵਿੱਚ ਮੰਤਰੀ ਲਏ ਜਾਣਗੇ। ਵਾਰਿਸ ਪੰਜਾਬ ਦੀ ਸਰਕਾਰ ਵਿੱਚ ਸਾਰੇ ਧਰਮਾਂ ਨੂੰ ਅਧਿਕਾਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਸਾਡਾ ਮੁੱਖ ਮੁੱਦਾ ਨਸ਼ਾ ਖਤਮ ਕਰਨਾ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੋਵੇਗਾ।